ਖ਼ਬਰਿਸਤਾਨ ਨੈੱਟਵਰਕ: ਜਲੰਧਰ ਸਮੇਤ ਪੰਜਾਬ ਭਰ ਵਿੱਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਲਗਾਤਾਰ ਵੱਧ ਰਹੇ ਤਾਪਮਾਨ ਕਾਰਣ ਗਰਮੀ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵਧਿਆ ਹੈ।
ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ 36.6°C ਤਾਪਮਾਨ ਨਾਲ ਪੰਜਾਬ ਵਿਚੋਂ ਇਹ ਜ਼ਿਲ੍ਹਾ ਸਭ ਤੋਂ ਗਰਮ ਰਿਹਾ।
ਵੱਖ-ਵੱਖ ਜ਼ਿਲ੍ਹਿਆਂ ਦਾ ਤਾਪਮਾਨ
- ਬਠਿੰਡਾ: 36.6°C
- ਅੰਮ੍ਰਿਤਸਰ: 32.7°C।
- ਲੁਧਿਆਣਾ: 34.5°C।
- ਪਟਿਆਲਾ: 35.1°C।
- ਫਰੀਦਕੋਟ: 33.6°C।
- ਫਤਿਹਗੜ੍ਹ ਸਾਹਿਬ: 33.6°C।
ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਗਰਮੀ ਦੀ ਭਿਆਨਕ ਸਥਿਤੀ ਪੈਦਾ ਹੋ ਸਕਦੀ ਹੈ। ਮੌਸਮ ਵਿਭਾਗ ਪਹਿਲਾਂ ਹੀ ਚੇਤਾਵਨੀ ਜਾਰੀ ਕਰ ਚੁੱਕਾ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਸਕਦੀ ਹੈ ਤੇ ਪਿਛਲੀ ਵਾਰ ਨਾਲੋਂ ਵੀ ਜ਼ਿਆਦਾ ਗਰਮੀ ਪਵੇਗੀ।