ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮ ਇੱਕ ਵਾਰ ਫਿਰ ਹੜਤਾਲ 'ਤੇ ਹਨ। ਜਾਣਕਾਰੀ ਅਨੁਸਾਰ ਪੀਆਰਟੀਸੀ ਚੰਡੀਗੜ੍ਹ ਡਿਪੂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਕੱਚੇ ਕਾਮਿਆਂ ਦੀ ਹੜਤਾਲ
ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਅਤੇ ਡਿਪੂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਤੋਂ ਚੱਲਣ ਵਾਲੀਆਂ ਪੀਆਰਟੀਸੀ ਦੀਆਂ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਲਕੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।