ਖਾਲਿਸਤਾਨੀਆਂ ਨੇ 26 ਨਵੰਬਰ ਨੂੰ ਕੈਨੇਡਾ ਦੇ ਸਰੀ 'ਚ ਸ਼੍ਰੀ ਲਕਸ਼ਮੀ ਨਰਾਇਣ ਮੰਦਰ 'ਤੇ ਹਮਲੇ ਦੀ ਧਮਕੀ ਦਿੱਤੀ ਹੈ। ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਅਤੇ ਉਨ੍ਹਾਂ ਨੇ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਲਿਖਿਆ ਕਿ ਪਿਛਲੇ ਹਫ਼ਤੇ ਭਾਰਤ ਵਿਰੋਧੀ ਪ੍ਰਦਰਸ਼ਨਕਾਰੀਆਂ ਨੇ ਸਰੀ ਬੀਸੀ ਵਿੱਚ ਗੁਰਦੁਆਰੇ ਦੇ ਬਾਹਰ ਇੱਕ ਸਿੱਖ ਪਰਿਵਾਰ ਨਾਲ ਦੁਰਵਿਵਹਾਰ ਕੀਤਾ ਸੀ। ਹੁਣ ਖਾਲਿਸਤਾਨੀਆਂ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ 'ਤੇ ਹਮਲਾ ਕਰਨ ਦਾ ਫੈਸਲਾ ਕੀਤਾ ਹੈ। ਇਹ ਸਭ ਸਪੀਚ ਐਂਡ ਐਕ੍ਸਪ੍ਰੇਸ਼ਨ ਦੀ ਆਜ਼ਾਦੀ ਦੇ ਨਾਂ 'ਤੇ ਕੀਤਾ ਜਾ ਰਿਹਾ ਹੈ।
ਟੁੱਟੇ ਹੋਏ ਰਿਕਾਰਡ ਵਾਂਗ, ਮੈਂ ਫਿਰ ਕੈਨੇਡੀਅਨ ਅਧਿਕਾਰੀਆਂ ਨੂੰ ਦਖਲ ਦੇਣ ਤੇ ਕਾਰਵਾਈ ਕਰਨ ਲਈ ਕਹਿ ਰਿਹਾ ਹਾਂ। ਪਿਛਲੇ ਕੁਝ ਸਾਲਾਂ ਵਿਚ ਹਿੰਦੂ ਮੰਦਰਾਂ 'ਤੇ ਕਈ ਵਾਰ ਹਮਲੇ ਹੋਏ ਹਨ। ਹਿੰਦੂ ਕੈਨੇਡੀਅਨਾਂ ਵਿਰੁੱਧ ਨਫ਼ਰਤੀ ਅਪਰਾਧ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਨੂੰ ਖੁੱਲ੍ਹੇਆਮ ਤੇ ਜਨਤਕ ਤੌਰ 'ਤੇ ਜਾਰੀ ਰੱਖਣ ਦੇਣਾ ਮਨਜ਼ੂਰ ਨਹੀਂ ਹੈ।