ਬੇਂਗਲੁਰੂ ਦੇ 15 ਤੋਂ ਵੱਧ ਸਕੂਲਾਂ ਨੂੰ ਸ਼ੁੱਕਰਵਾਰ, 1 ਦਸੰਬਰ ਨੂੰ ਅਣਪਛਾਤੇ ਈਮੇਲਾਂ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਕੱਢ ਦਿੱਤਾ ਗਿਆ। ਸਕੂਲਾਂ ਨੂੰ ਬੰਬ ਨਾਲ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਅਧਿਕਾਰੀਆਂ ਵਿੱਚ ਦਹਿਸ਼ਤ ਫੈਲ ਗਈ।
ਪਹਿਲੀ ਧਮਕੀ ਬਸਵੇਸ਼ਵਰ ਨਗਰ ਦੇ ਨੇਪੇਲ ਅਤੇ ਵਿਦਿਆਸ਼ਿਲਪਾ ਸਮੇਤ ਸੱਤ ਸਕੂਲਾਂ ਨੂੰ ਭੇਜੀ ਗਈ ਹੈ। ਖ਼ਤਰੇ ਹੇਠ ਸਕੂਲਾਂ ਵਿੱਚੋਂ ਇੱਕ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਦੀ ਰਿਹਾਇਸ਼ ਦੇ ਸਾਹਮਣੇ ਸਥਿਤ ਹੈ।
ਪੁਲਸ ਕਰ ਰਹੀ ਜਾਂਚ
ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈਮੇਲ ਕਿੱਥੋਂ ਤੇ ਕਿਸ ਨੇ ਭੇਜੀ ਹੈ। ਸਕੂਲਾਂ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।