ਦਿੱਲੀ ਤੋਂ ਬਾਅਦ ਹੁਣ ਅਹਿਮਦਾਬਾਦ ਦੇ 8 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ। ਪੁਲਿਸ ਨੇ ਸਕੂਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਪਰ ਚੈਕਿੰਗ ਦੌਰਾਨ ਪੁਲਿਸ ਨੂੰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਈ-ਮੇਲ ਰਾਹੀਂ ਮਿਲੀ ਧਮਕੀ
ਦੱਸਿਆ ਜਾ ਰਿਹਾ ਹੈ ਕਿ ਸਕੂਲ ਪ੍ਰਬੰਧਨ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਬੰਬ ਨਿਰੋਧਕ ਟੀਮ ਨਾਲ ਸਕੂਲਾਂ ਦੀ ਚੈਕਿੰਗ ਕਰਨ ਪਹੁੰਚੀ। ਜਦੋਂ ਚੈਕਿੰਗ ਕੀਤੀ ਗਈ ਤਾਂ ਬੰਬ ਸਕੁਐਡ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ।
PM ਮੋਦੀ ਤੇ ਅਮਿਤ ਸ਼ਾਹ ਨੇ ਕੱਲ੍ਹ ਕਰਨੀ ਹੈ ਵੋਟਿੰਗ
ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਵਿੱਚ ਭਲਕੇ ਵੋਟਿੰਗ ਹੋਣੀ ਹੈ। ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਵੋਟ ਪਾਉਣਗੇ। ਪਰ ਇਸ ਤੋਂ ਪਹਿਲਾਂ ਬੰਬ ਦੀ ਧਮਕੀ ਕਾਰਨ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਉਂਕਿ ਹਾਲ ਹੀ 'ਚ ਜੰਮੂ-ਕਸ਼ਮੀਰ ਦੇ ਪੁੰਛ 'ਚ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ।
ਦਿੱਲੀ ਦੇ ਸਕੂਲਾਂ ਨੂੰ ਵੀ ਮਿਲੀਆਂ ਸਨ ਧਮਕੀਆਂ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਈ-ਮੇਲ ਰਾਹੀਂ ਸਕੂਲ ਪ੍ਰਬੰਧਕਾਂ ਨੂੰ ਵੀ ਭੇਜੀ ਗਈ ਸੀ। ਪੁਲਿਸ ਨੂੰ ਮਾਮਲੇ ਦੀ ਜਾਂਚ 'ਚ ਕੁਝ ਵੀ ਹੱਥ ਨਹੀਂ ਲੱਗਾ। ਪੁਲਿਸ ਦਾ ਕਹਿਣਾ ਹੈ ਕਿ ਇਹ ਧਮਕੀਆਂ ਮਾਹੌਲ ਖ਼ਰਾਬ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ।