ਖਬਰਿਸਤਾਨ ਨੈੱਟਵਰਕ- ਮਹਾਰਾਸ਼ਟਰ ਦੇ ਨਾਲਾਸੋਪਾਰਾ ਸਥਿਤ ਮਦਰ ਮੈਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਧਮਕੀ ਭਰੀ ਈਮੇਲ ਮਿਲਦੇ ਹੀ ਸਕੂਲ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਇਹ ਈਮੇਲ ਸਵੇਰੇ 4:26 ਵਜੇ ਆਇਆ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਬੰਬ ਸਕੁਐਡ ਮੌਕੇ 'ਤੇ ਪਹੁੰਚੀ
ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਸ ਅਤੇ ਬੰਬ ਸਕੁਐਡ ਨੂੰ ਸੂਚਿਤ ਕੀਤਾ। ਕੁਝ ਹੀ ਸਮੇਂ ਵਿੱਚ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਪੂਰੇ ਕੈਂਪਸ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਅਤੇ ਬੰਬ ਨਿਰੋਧਕ ਟੀਮ ਨੂੰ ਸਕੂਲ ਵਿੱਚ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ ਹੈ।
ਸਕੂਲ ਖਾਲੀ ਕਰਵਾਇਆ
ਸਕੂਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਨੂੰ ਤੁਰੰਤ ਬੰਦ ਕੀਤਾ ਜਾ ਰਿਹਾ ਹੈ। ਸਾਰੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਜਾ ਰਿਹਾ ਹੈ। ਨਾਲ ਹੀ ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਘਬਰਾਉਣ ਅਤੇ ਅਫਵਾਹਾਂ ਤੋਂ ਬਚਣ ਦੀ ਕੋਈ ਲੋੜ ਨਹੀਂ ਹੈ।