ਅਯੁੱਧਿਆ 'ਚ ਬਣੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਹਲਚਲ ਮਚ ਗਈ ਹੈ। ਜਾਣਕਾਰੀ ਮੁਤਾਬਕ ਧਮਕੀ ਭਰੀ ਆਡੀਓ ਵਾਇਰਲ ਹੋਇਆ ਹੈ। ਆਡੀਓ ਮੈਸੇਜ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਜਾਰੀ ਕੀਤਾ ਗਿਆ ਹੈ । ਜਿਸ 'ਚ ਅੱਤਵਾਦੀ ਵੱਲੋਂ ਇਹ ਕਹਿੰਦੇ ਸੁਣਿਆ ਜਾਂਦਾ ਹੈ ਕਿ ਸਾਡੀ ਮਸਜਿਦ ਨੂੰ ਹਟਾ ਕੇ ਮੰਦਰ ਬਣਾਇਆ ਗਿਆ ਹੈ। ਹੁਣ ਇਸ ਨੂੰ ਬੰਬ ਨਾਲ ਉੱਡ ਦਿੱਤਾ ਜਾਵੇਗਾ |
ਸੁਰੱਖਿਆ ਏਜੰਸੀਆਂ ਵੱਲੋਂ ਅਯੁੱਧਿਆ ਨੂੰ ਅਲਰਟ ਜਾਰੀ ਕੀਤਾ ਗਿਆ ਹੈ | ਫਿਲਹਾਲ ਸੁਰੱਖਿਆ ਏਜੰਸੀਆਂ ਇਸ ਆਡੀਓ ਦੀ ਜਾਂਚ ਕਰ ਰਹੀਆਂ ਹਨ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਧਮਕੀ ਭਰੀ ਆਡੀਓ ਕਿਸ ਵੱਲੋਂ ਜਾਰੀ ਕੀਤਾ ਗਿਆ ਹੈ ।
ਹਰ ਰੋਜ਼ ਡੇਢ ਲੱਖ ਸ਼ਰਧਾਲੂ ਪਹੁੰਚ ਰਹੇ ਹਨ ਰਾਮ ਮੰਦਰ
22 ਜਨਵਰੀ 2024 ਨੂੰ ਰਾਮ ਮੰਦਿਰ ਵਿੱਚ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਬਾਅਦ ਹਰ ਰੋਜ਼ ਲਗਭਗ 1.5 ਲੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨਤਾਂ ਉੱਥੇ ਹੀ ਮੰਦਰ 'ਤੇ ਅੱਤਵਾਦੀ ਹਮਲੇ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਅਜਿਹੇ 'ਚ ਮੰਦਰ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਨੇ NSG ਯੂਨਿਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।