ਪੰਜਾਬ ਪੁਲਸ ਵਿੱਚ ਤਾਇਨਾਤ 18 ਪੁਲਸ ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਦਿੱਤਾ ਜਾਵੇਗਾ, ਜਿਸ ਵਿੱਚ ਤਿੰਨ ਆਈਪੀਐਸ ਅਧਿਕਾਰੀ, ਡੀਐਸਪੀ, ਸੀਆਈਏ, ਐਸਐਸਪੀ, ਇੱਕ ਡੀਆਈਜੀ ਸ਼ਾਮਲ ਹਨ।
ਦੱਸ ਦੇਈਏ ਕਿ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐੱਸਐੱਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ, ਪੀਪੀਐੱਸ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਪੁਲਸ ਯੂਨਿਟਾਂ ਵਿੱਚ ਤਾਇਨਾਤ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ।
ਡਿਸਕ ਅਵਾਰਡ ਕੀ ਹੈ?
ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਿਊਟੀ ਦੌਰਾਨ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ, ਉਨ੍ਹਾਂ ਨੂੰ ਡੀਜੀਪੀ ਡਿਸਕ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਲੰਮੇ ਅਰਸੇ ਦੌਰਾਨ ਪੁਲਸ ਲੋਕਾਂ ਦੀ ਸੁਰੱਖਿਆ ਤੋਂ ਲੈ ਕੇ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਰਾਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਦਿਨ-ਰਾਤ ਡਿਊਟੀ ਕਰ ਰਹੀ ਹੈ।