ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਉਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਹੁਣ ਇਹ ਸੈਰੇਮਨੀ ਸ਼ਾਮ 5 ਵਜੇ ਤੋਂ 5.30 ਵਜੇ ਤੱਕ ਹੋਵੇਗੀ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਬਦਲਦੇ ਮੌਸਮ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਦੇਸ਼-ਵਿਦੇਸ਼ ਤੋਂ ਸੈਲਾਨੀ ਰਿਟਰੀਟ ਸੈਰੇਮਨੀਨੂੰ ਦੇਖਣ ਲਈ ਆਉਂਦੇ ਹਨ।
ਭਾਰਤ ਅਤੇ ਪਾਕਿਸਤਾਨ ਸਰਹੱਦ ਉਤੇ ਦੋਵਾਂ ਦੇਸ਼ਾਂ ਵਿਚਕਾਰ ਹਰ ਰੋਜ਼ ਅੰਮ੍ਰਿਤਸਰ ਦੇ ਵਾਹਗਾ ਬਾਰਡਰ, ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਅਤੇ ਫਾਜ਼ਿਲਕਾ ਦੇ ਸੈਦੇ ਕੀ ਚੌਕੀ 'ਤੇ ਰਿਟਰੀਟ ਸੈਰੇਮਨੀ ਆਯੋਜਿਤ ਕੀਤੀ ਜਾਂਦੀ ਹੈ, ਜਿਸ ਨੂੰ ਭਾਰਤ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਦੇਖਣ ਆਉਂਦੇ ਹਨ।
ਭਾਰਤ ਵੱਲੋਂ ਬੀਐਸਐਫ ਦੇ ਜਵਾਨ ਅਤੇ ਪਾਕਿਸਤਾਨ ਵੱਲੋਂ ਪਾਕਿ ਰੇਂਜਰ ਦੇ ਜਵਾਨ ਰਿਟਰੀਟ ਸੈਰੇਮਨੀ ਵਿੱਚ ਹਿੱਸਾ ਲੈਂਦੇ ਹਨ। ਸਮਾਰੋਹ ਦੌਰਾਨ ਦੋਵਾਂ ਦੇਸ਼ਾਂ ਦੇ ਸੈਨਿਕਾਂ ਦਾ ਉਤਸ਼ਾਹ ਦੇਖਣ ਯੋਗ ਹੁੰਦਾ ਹੈ। ਦੇਸ਼ ਭਗਤੀ ਨਾਲ ਭਰਿਆ ਮਾਹੌਲ ਸੈਲਾਨੀਆਂ ਲਈ ਬਹੁਤ ਉਤਸ਼ਾਹਜਨਕ ਹੁੰਦਾ ਹੈ।