ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪੂਰੇ ਪੰਜਾਬ ਵਿੱਚ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਸਕਣ, ਇਸ ਲਈ ਪੰਜਾਬ ਸਰਕਾਰ ਵੱਲੋਂ 8500 ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਸਮੁੱਚੇ ਪੰਜਾਬ ਵਿੱਚ ਕਿੱਥੇ ਵੀ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਇਆ ਜਾ ਸਕੇ।
ਪਰਾਲੀ ਸਾੜਨ ਦੇ ਕਈ ਮਾਮਲੇ ਆਏ ਸਾਹਮਣੇ
ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 450 ਤੋਂ 500 ਮਾਮਲੇ ਸਾਹਮਣੇ ਆ ਚੁੱਕੇ ਹਨ।ਲਗਭਗ 42 ਮਾਮਲਿਆਂ ਵਿੱਚ 1,12,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਪੰਜਾਬ ਪ੍ਰਦੂਸ਼ਣ ਬੋਰਡ ਦੇ ਚੀਫ ਇੰਜਨੀਅਰ ਡਾ: ਕਨੇਸ਼ ਗਰਗ ਦਾ ਕਹਿਣਾ ਹੈ ਕਿ ਜਲਦੀ ਹੀ ਸਰਕਾਰ ਕੁਝ ਹੋਰ ਪ੍ਰੋਜੈਕਟਾਂ 'ਤੇ ਵੀ ਕੰਮ ਕਰ ਰਹੀ ਹੈ। ਜਿਸ ਰਾਹੀਂ ਪੰਜਾਬ ਭਰ ਵਿੱਚ ਪਰਾਲੀ ਇਕੱਠੀ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਦੀ ਕੀਮਤ ਵੀ ਦਿੱਤੀ ਜਾਵੇਗੀ।