• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (5 ਨਵੰਬਰ 2023)

11/5/2023 10:51:29 AM Gagan Walia     hukmanama sahib, darbar sahib, sri guru granth sahib, sachkhand sri harmandir sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (5 ਨਵੰਬਰ 2023) 


ਐਤਵਾਰ, ੨੦ ਕੱਤਕ (ਸੰਮਤ ੫੫੫ ਨਾਨਕਸ਼ਾਹੀ)                                                                                                       ੫ ਨਵੰਬਰ, ੨੦੨੩   (ਅੰਗ: ੪੭੭)


ਆਸਾ ॥

ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ॥


(ਵਿਆਖਿਆ)


(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ । ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧।(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ । ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ।੧।ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ । ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ।੩। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।

'hukmanama sahib','darbar sahib','sri guru granth sahib','sachkhand sri harmandir sahib'

Please Comment Here

Similar Post You May Like

  • पटियाला में श्री गुरु ग्रंथ साहिब की बेअदबी,

    पटियाला में श्री गुरु ग्रंथ साहिब की बेअदबी, आरोपी गिरफ्तार

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY