• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (25 ਨਵੰਬਰ 2023)

11/25/2023 11:58:32 AM Gagan Walia     darbar sahib, hukmanama sahib, sri guru granth sahib, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (25 ਨਵੰਬਰ 2023) 

ਸ਼ਨਿੱਚਰਵਾਰ, ੧੦ ਮੱਘਰ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੪੩)

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

(ਵਿਆਖਿਆ) 

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

'darbar sahib','hukmanama sahib','sri guru granth sahib','amritsar sahib'

Please Comment Here

Similar Post You May Like

  • पटियाला में श्री गुरु ग्रंथ साहिब की बेअदबी,

    पटियाला में श्री गुरु ग्रंथ साहिब की बेअदबी, आरोपी गिरफ्तार

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY