• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (7 ਨਵੰਬਰ 2023)

11/7/2023 10:33:45 AM Gagan Walia     harmandir sahib,amritsar sahib, hukmnama sahib, today hukmnama sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (7 ਨਵੰਬਰ 2023) 

ਮੰਗਲਵਾਰ, ੨੨ ਕੱਤਕ (ਸੰਮਤ ੫੫੫ ਨਾਨਕਸ਼ਾਹੀ)                                ੭ ਨਵੰਬਰ, ੨੦੨੩   (ਅੰਗ: ੬੬੩)

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

(ਵਿਆਖਿਆ)

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥

'harmandir sahib','amritsar sahib','hukmnama sahib','today hukmnama sahib'

Please Comment Here

Similar Post You May Like

Recent Post

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY