• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (14 ਨਵੰਬਰ 2023)

11/14/2023 10:19:24 AM Gagan Walia     darbar sahib, amritsar sahib,today hukmanama sahib, goldan temple, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (14 ਨਵੰਬਰ 2023) 

ਮੰਗਲਵਾਰ, ੨੯ ਕੱਤਕ (ਸੰਮਤ ੫੫੫ ਨਾਨਕਸ਼ਾਹੀ)                                                                                

                                                                           ੧੪ ਨਵੰਬਰ, ੨੦੨੩    (ਅੰਗ: ੭੬੦)


 ਰਾਗੁ ਸੂਹੀ ਮਹਲਾ ੫ ਘਰੁ ੩


   ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥


 (ਵਿਆਖਿਆ)

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤਿ੍ਰਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮।੧।੨।

'darbar sahib','amritsar sahib','today hukmanama sahib','goldan temple','amritsar sahib'

Please Comment Here

Similar Post You May Like

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY