• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਇਆ ਅੱਜ ਦਾ ਹੁਕਮਨਾਮਾ ਸਾਹਿਬ

10/30/2023 10:52:50 AM Gagan Walia     sachkhand sri harmandir sahib,guru granth sahib, amritsar sahib, satnam waheguru    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਇਆ ਅੱਜ ਦਾ ਹੁਕਮਨਾਮਾ ਸਾਹਿਬ 

ਸੋਮਵਾਰ, ੧੪ ਕੱਤਕ (ਸੰਮਤ ੫੫੫ ਨਾਨਕਸ਼ਾਹੀ)                           (ਅੰਗ: ੬੦੪)

ਸੋਰਠਿ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

(ਅਰਥ)

ਹੇ ਭਾਈ ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।

'sachkhand sri harmandir sahib','guru granth sahib','amritsar sahib','satnam waheguru'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY