• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 18 ਸਤੰਬਰ 2025 )

9/18/2025 10:14:22 AM Gurpreet Singh     darbar sahib, hukmanama sahib, sri guru granth sahib, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 18 ਸਤੰਬਰ 2025 ) 

ਵੀਰਵਾਰ, ੩ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

(ਅਰਥ)

ਸਚੜਾ = ਸਦਾ ਕਾਇਮ ਰਹਿਣ ਵਾਲਾ। ਸਾਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਕਰਣੈ ਜੋਗ = ਕਰਨ ਦੀ ਸਮਰੱਥਾ ਰੱਖਣ ਵਾਲਾ। ਸਾ ਧਨ = ਜੀਵ-ਇਸਤ੍ਰੀ। ਨ ਬੈਸਈ = ਨ ਬੈਸੈ, ਨਹੀਂ ਬੈਠਦੀ। ਸੋਗੁ = ਗ਼ਮ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਹਲਿ = ਪਰਮਾਤਮਾ ਦੀ ਹਜ਼ੂਰੀ ਵਿਚ। ਜਿਨਿ = ਜਿਸ (ਜੀਵ-ਇਸਤ੍ਰੀ) ਨੇ। ਪ੍ਰਿਉ ਜਾਤਾ = ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਸਾਰਹਿ = ਸੰਭਾਲਦੀਆਂ ਹਨ। ਸਮਾਲਹਿ = ਹਿਰਦੇ ਵਿਚ ਵਸਾਂਦੀਆਂ ਹਨ। ਵਿਜੋਗੋ = ਵਿਛੋੜਾ।੧।

(ਵਿਆਖਿਆ)

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। 

 

'darbar sahib','hukmanama sahib','sri guru granth sahib','amritsar sahib'

Please Comment Here

Similar Post You May Like

  • पटियाला में श्री गुरु ग्रंथ साहिब की बेअदबी,

    पटियाला में श्री गुरु ग्रंथ साहिब की बेअदबी, आरोपी गिरफ्तार

Recent Post

  • ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ...

  • ਜਲੰਧਰ CP ਧਨਪ੍ਰੀਤ ਕੌਰ ਸੁਰਜੀਤ ਹਾਕੀ ਸੁਸਾਇਟੀ ਦੇ ਬਣੇ ਸਰਪ੍ਰਸਤ, SSP ਹਰਵਿੰਦਰ ਵਿਰਕ ਨੂੰ ਮਿਲੀ ਇਹ ਜ਼ਿੰਮੇਵਾਰੀ ...

  • ਜਲੰਧਰ PAP ਚੌਕ 'ਚ ਪੰਜਾਬ ਰੋਡਵੇਜ਼ ਬੱਸ ਦਾ ਡੀਜ਼ਲ ਟੈਂਕ ਹਾਈਵੇਅ 'ਤੇ ਡਿੱਗਾ, ਲੱਗਾ ਲੰਬਾ ਜਾਮ ...

  • ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ...

  • ਜਲੰਧਰ ਦੇ ਸੂਰਿਆ ਐਨਕਲੇਵ 'ਚ ਕੋਬਰਾ ਸਮੇਤ ਨਿਕਲੇ 12 ਜ਼ਹਿਰੀਲੇ ਸੱਪ! ਲੋਕ ਸਹਿਮੇ...

  • ਪੰਜਾਬ 'ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਛੁੱਟੀ ਦਾ ਐਲਾਨ!...

  • ਜਲੰਧਰ 'ਚ ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ, CCTV 'ਚ ਕੈਦ ਹੋਇਆ ਚੋਰ...

  • ਅੱਜ ਤੋਂ LPG ਗੈਸ ਸਿਲੰਡਰ ਮਹਿੰਗਾ ! ਹੋਰ ਦੇਖੇ ਕੀ ਕੀ ਹੋਇਆ ਬਦਲਾਅ...

  • 6.9 ਦੇ ਜ਼ਬਰਦਸਤ ਭੂਚਾਲ ਨਾਲ ਕੰਬਿਆ ਫਿਲੀਪੀਨਜ਼ ! ਭਾਰੀ ਜਾਨੀ ਨੁਕਸਾਨ...

  • ਜਲੰਧਰ 'ਚ ਮੈਡੀਕਲ ਸਟੋਰ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਦੁਕਾਨ ਮਾਲਕ ਜ਼ਖਮੀ, CCTV ਆਈ ਸਾਹਮਣੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY