• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ (21 ਮਈ 2025 )

5/21/2025 10:09:13 AM Gurpreet Singh     darbar sahib, hukmanama sahib, sri guru granth sahib, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ (21 ਮਈ 2025 ) 

ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥

(ਵਿਆਖਿਆ)

ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ। ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ। ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ। ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ।1।

ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ। ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ।2।

ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ। ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ। (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ।1।



 

'darbar sahib','hukmanama sahib','sri guru granth sahib','amritsar sahib'

Please Comment Here

Similar Post You May Like

  • पटियाला में श्री गुरु ग्रंथ साहिब की बेअदबी,

    पटियाला में श्री गुरु ग्रंथ साहिब की बेअदबी, आरोपी गिरफ्तार

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY