• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਪੁਰਬ, ਪੜ੍ਹੋ ਇਤਿਹਾਸ

1/6/2025 12:28:46 PM Gurpreet Singh     sahib shri guru gobind singh ji, birth anniversary of Sri Guru gobind Singh Ji, sikh history, punjabi article    ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਪੁਰਬ, ਪੜ੍ਹੋ ਇਤਿਹਾਸ 

ਸਾਹਿਬ-ਏ-ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਅੱਜ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤਾਂ ਵਲੋਂ ਦੇਸ਼-ਵਿਦੇਸ਼ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿਚ ਸ਼ਬਦ ਕੀਰਤਨ, ਕਥਾ ਵਿਚਾਰਾਂ ਨਾਲ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

 ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕਰ ਦਿੱਤਾ। ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਸਮੁੱਚੀ ਮਾਨਵਤਾ ਭਾਵ ਹਰ ਧਰਮ, ਹਰ ਵਰਗ, ਹਰ ਫਿਰਕੇ ਲਈ ਇਕਸਾਰ ਸੀ। 

ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ। ਅਸੀਂ ਗੁਰੂ ਸਾਹਿਬ ਜੀ ਦੇ ਜੀਵਨ ਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ।

ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਮਹਾਨ ਇਨਕਲਾਬੀ ਯੋਧੇ ਹੋਏ, ਜਿਨ੍ਹਾਂ ਨੇ ਹਥਿਆਰਬੰਦ ਖ਼ਾਲਸਾ-ਪੰਥ ਦੀ ਸਿਰਜਣਾ ਕੀਤੀ।  ਮਨੁੱਖਤਾ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ, ਭਾਵੇਂ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਬਹੁਤਾ ਸਮਾਂ ਪੰਜਾਬ ਵਿੱਚ ਜ਼ੁਲਮ ਦਾ ਟਾਕਰਾ ਕਰਦਿਆਂ ਗੁਜ਼ਾਰਿਆ, ਪਰ ਉਨ੍ਹਾਂ ਦਾ ਮੁੱਢਲਾ ਜੀਵਨ ਪਟਨਾ ਸਾਹਿਬ (ਬਿਹਾਰ) ਵਿੱਚ ਹੀ ਬੀਤਿਆ। ਪਟਨਾ ਸਾਹਿਬ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਅਸਥਾਨ ਹੈ ਅਤੇ ਇੱਥੇ ਹਰ ਸਾਲ ਗੁਰੂ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

 ਜਨਮ

ਇਤਿਹਾਸ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 7 ਪੋਹ ਸਦੀ, 23 ਪੋਹ 1723 ਵਿਕਰਮੀ ਸੰਮਤ ਭਾਵ ਕਿ 22 ਦਸੰਬਰ 1666 ਨੂੰ ਬਿਹਾਰ ਦੇ ਪਟਨਾ ਵਿਖੇ ਮਾਤਾ ਗੁਜਰੀ ਦੀ ਕੁੱਖੋਂ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ 1950 ਵਿੱਚ ਬਣਾਇਆ ਗਿਆ ਸੀ। ਉਨ੍ਹਾਂ ਨੇ ਆਨੰਦਪੁਰ ਸਾਹਿਬ ਜਾਣ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਸਾਲ ਵੀ ਇੱਥੇ ਹੀ ਬਿਤਾਏ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਸਥਾਨ ਹੋਣ ਦੇ ਨਾਲ-ਨਾਲ ਪਟਨਾ ਨੂੰ ਗੁਰੂ ਨਾਨਕ ਦੇਵ ਜੀ ਅਤੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਕਾਰਨ ਵੀ ਸਿੱਖ ਧਰਮ ਵਿੱਚ ਹੋਰ ਮਾਨਤਾ ਮਿਲਦੀ ਹੈ।

 ਵਿਆਹ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ 11 ਸਾਲ ਦੀ ਉਮਰ ਵਿੱਚ ਹਰਜਨ ਸੁਭਿਖੀ ਖਤ੍ਰੀ ਦੀ ਪੁੱਤਰੀ ਮਾਤਾ ਜੀਤ ਕੌਰ ਨਾਲ, 18 ਸਾਲ ਦੀ ਉਮਰ ਵਿੱਚ ਮਾਤਾ ਸੁੰਦਰੀ ਤੇ 34 ਸਾਲ ਦੀ ਉਮਰ ਵਿੱਚ ਮਾਤਾ ਸਾਹਿਬ ਕੌਰ ਦਾ ਕੁਆਰਾ ਡੋਲਾ ਗੁਰੂ ਘਰ ਆਇਆ ਜੋ ਕੀ ਸਿਰਫ਼ ਆਤਮਿਕ ਮੇਲ ਦੀ ਸ਼ਰਤ ਉੱਤੇ ਸੀ ਕਿਓਂਕਿ ਭਾਈ ਰਾਮੂ ਨੇ ਬੇਨਤੀ ਕੀਤੀ ਕਿ ਮੈਂ ਜੰਮਦਿਆਂ ਸਾਰ ਹੀ ਆਪਣੀ ਬੇਟੀ ਨੂੰ ਦਿਲੋਂ ਤੁਹਾਡੇ ਨਵਿਤ ਕਰ ਚੁੱਕਾ ਹਾਂ। 

ਸ਼ਾਸਤਰ ਵਿਦਿਆ ਵਿੱਚ ਧਨੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿੱਦਿਆ ਦੇ ਨਾਲ-ਨਾਲ ਸ਼ਾਸਤਰ ਵਿਦਿਆ ਦੇ ਵੀ ਧਨੀ ਸਨ। ਦਸਮ ਪਾਤਸ਼ਾਹ ਨੇ ਫ਼ਾਰਸੀ ਦੇ ਨਾਲ-ਨਾਲ ਸੰਸਕ੍ਰਿਤ ਵੀ ਪੜ੍ਹੀ। ਗੁਰੂ ਸਾਹਿਬ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਫਾਰਸੀ ਵਿੱਚ ਗੁਰਬਾਣੀ ਲਿਖੀ। ਇਤਿਹਾਸਕਾਰ ਲਿਖਦੇ ਹਨ ਕਿ ਜਦੋਂ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਤਾਂ ਭਾਈ ਭੀਖਨ ਸ਼ਾਹ ਨੇ ਉਸ ਦਿਨ ਚੜ੍ਹਦੇ ਸੂਰਜ ਨੂੰ ਮੂੰਹ ਕਰਕੇ ਨਮਾਜ਼ ਅਦਾ ਕੀਤੀ ਅਤੇ ਇਹ ਜਾਣਨ ਲਈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿਸ ਧਰਮ ਨਾਲ ਸਬੰਧਤ ਸਨ, ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਗਏ ਅਤੇ ਪੁੱਛਿਆ ਗੁਰੂ ਸਾਹਿਬ, "ਤੁਸੀਂ ਕਿਸ ਧਰਮ ਦੇ ਪੈਗੰਬਰ ਹੋ?" ਫਿਰ ਬਾਲ ਗੋਬਿੰਦ ਨੇ ਆਪਣੇ ਹੱਥ ਦੋਹਾਂ ਪਿਆਲਿਆਂ 'ਤੇ ਰੱਖੇ। ਇਸ ਤੋਂ ਭੀਖਨ ਸ਼ਾਹ ਸਮਝ ਗਿਆ ਕਿ ਇਹ ਕੋਈ ਸਾਧਾਰਨ ਅਵਤਾਰ ਨਹੀਂ।

ਪਿਤਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ

ਗੁਰੂ ਸਾਹਿਬ ਜੀ ਘੋੜ ਸਵਾਰੀ ਵਿੱਚ ਵੀ ਨਿਪੁੰਨ ਸਨ ਤੇ ਸ਼ਸਤਰ ਵਿੱਦਿਆ ਦੇ ਧਨੀ ਰਹੇ। ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਕਈ ਜੰਗਾਂ ਲੜੀਆਂ ਅਤੇ ਹਰ ਜੰਗ ਵਿੱਚ ਫ਼ਤਿਹ ਹਾਸਲ ਕੀਤੀ। ਗੁਰੂ ਸਾਹਿਬ ਜੀ ਦਾ ਇੱਕੋ-ਇੱਕ ਮਕਸਦ ਸੀ ਕਿ ਮਜ਼ਲੂਮਾਂ ਅਤੇ ਗਰੀਬਾਂ ਦੀ ਰੱਖਿਆ ਕਰਨਾ। ਇਸ ਦੇ ਲਈ ਗੁਰੂ ਸਾਹਿਬ ਜੀ ਨੇ ਆਪਣੇ ਪਰਿਵਾਰ ਤੱਕ ਨੂੰ ਕੁਰਬਾਨ ਕਰ ਦਿੱਤਾ। ਇਸ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਨੇ ਆਪਣੇ ਪਿਤਾ ਗੁਰੂ ਤੇਗ ਬਹਾਦਰ ਜੀ ਤੋਂ ਕੀਤੀ, ਜਦੋਂ ਔਰੰਗਜ਼ੇਬ ਨੇ ਕਸਮ ਖਾ ਰੱਖੀ ਸੀ ਕਿ ਉਹ ਪੂਰੇ ਮੂਲਕ ਨੂੰ ਮੁਸਲਮਾਨ ਬਣਾ ਦੇਵੇਗਾ ਤਾਂ ਕਸ਼ਮੀਰੀ ਪੰਡਿਤਾਂ ਦੀ ਅਰਜ਼ੋਈ ਸੁਣ ਕੇ ਗੁਰੂ ਗੋਬਿੰਦ ਸਿੰਘ ਜੀ ਨੇ ਸਿਰਫ 9 ਸਾਲ ਦੀ ਉਮਰ ਵਿਚ ਆਪਣੇ ਪਿਤਾ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦੂਆਂ ਦੀ ਰਾਖੀ ਲਈ ਆਪਣੇ ਸੀਸ ਦਾ ਬਲੀਦਾਨ ਦੇਣ ਦੀ ਬੇਨਤੀ ਕੀਤੀ ਸੀ।

19 ਸਾਲ ਦੀ ਉਮਰ ਵਿੱਚ ਪਹਿਲੀ ਜੰਗ

ਇਤਿਹਾਸਕਾਰ ਲਿਖਦੇ ਹਨ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਪਹਿਲੀ ਜੰਗ ਭੰਗਾਣੀ ਦੀ ਜੰਗ 19 ਸਾਲ ਦੀ ਉਮਰ ਵਿੱਚ ਹਿੰਦੂ ਰਾਜੇ ਭੀਮ ਚੰਦ ਅਤੇ ਮੁਗਲ ਸਮਰਾਟ ਫ਼ਤਿਹ ਖ਼ਾਨ ਅਤੇ ਹੋਰ ਪਹਾੜੀਆਂ ਰਾਜਿਆਂ ਵਿਰੁੱਧ ਲੜੀ ਅਤੇ ਉਸ ਜੰਗ ਵਿੱਚ ਫ਼ਤਿਹ ਪ੍ਰਾਪਤ ਕੀਤੀ। ਬੱਸ ਇਸ ਤੋਂ ਉਨ੍ਹਾਂ ਦੀ ਜੰਗਾਂ ਦਾ ਅਤੇ ਫ਼ਤਿਹ ਦਾ ਸਿਲਸਿਲਾ ਜਾਰੀ ਹੀ ਰਿਹਾ ਜਿਸ ਤੋਂ ਸਾਰਾ ਜੱਗ ਜਾਣੂ ਹੈ।

14 ਜੰਗਾਂ ਲੜੀਆਂ

ਗੁਰੂ ਜੀ ਨੇ ਕੇਵਲ 42 ਸਾਲ ਦੀ ਉਮਰ ’ਚ ਹਕੂਮਤੀ ਜਬਰ-ਜ਼ੁਲਮ ਦੇ ਨਾਲ 14 ਜੰਗਾਂ ਲੜੀਆਂ ਪਰ ਇੰਚ ਭਰ ਵੀ ਜ਼ਮੀਨ ’ਤੇ ਕਬਜ਼ਾ ਨਹੀਂ ਕੀਤਾ। ਇਨ੍ਹਾਂ ਜੰਗਾਂ ਦੌਰਾਨ ਵੱਡੇ ਸਾਹਿਬਜ਼ਾਦੇ, ਛੋਟੇ ਸਾਹਿਬਜ਼ਾਦੇ, ਮਾਤਾ ਗੁਜਰੀ ਜੀ, ਗੁਰੂ-ਪ੍ਰਿਯਾ ਗੁਰਸਿੱਖ ਸ਼ਹੀਦ ਹੋਏ।

ਖਾਲਸਾ ਪੰਥ ਦੀ ਸਥਾਪਨਾ

13 ਅਪ੍ਰੈਲ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ, ਨਸਲ ਅਤੇ ਧਰਮ ਦੇ ਭੇਦਭਾਵ ਨੂੰ ਮਿਟਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਇੱਥੋਂ ਤੱਕ ਕਿਹਾ ਕਿ ਖਾਲਸਾ ਅਕਾਲ ਪੁਰਖ ਦੀ ਫੌਜ ਹੈ। ਸਿੱਖਾਂ ਲਈ ਉਨ੍ਹਾਂ 5 ਕੱਕਾਰ ਪਹਿਨਣੇ ਜ਼ਰੂਰੀ ਕਰ ਦਿੱਤੇ। ਕੰਘਾ, ਕੜਾ, ਕਿਰਪਾਨ, ਕਛਹਿਰਾ ਤੇ ਕੇਸ।

 ਕਲਮ ਦੇ ਧਨੀ

ਇੱਕ ਜੁਝਾਰੂ ਯੋਧਾ ਹੋਣ ਦੇ ਨਾਲ-ਨਾਲ ਉਹ ਗੁਰੂ ਸਾਹਿਬ ਕਲਮ ਦੇ ਵੀ ਧਨੀ ਸਨ। ਉਨ੍ਹਾਂ ਨੇ 52 ਕਵੀ ਆਪਣੇ ਦਰਬਾਰ ਵਿੱਚ ਰੱਖੇ ਸਨ, ਉਨ੍ਹਾਂ ਨੂੰ ਸੰਸਕ੍ਰਿਤ, ਬ੍ਰਜ, ਉਰਦੂ, ਹਿੰਦੀ, ਗੁਰਮੁੱਖੀ, ਫ਼ਾਰਸੀ ਅਤੇ ਅਰਬੀ ਭਾਸ਼ਾਵਾਂ ਦਾ ਵੀ ਗਿਆਨ ਸੀ। ਜਦੋਂ ਧੀਰ-ਮੱਲੀਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਮੂੰਹ ਜ਼ੁਬਾਨੀ ਆਦਿ ਗ੍ਰੰਥ ਸਾਹਿਬ ਦਾ ਉਤਾਰਾ ਭਾਈ ਮਨੀ ਸਿੰਘ ਪਾਸੋਂ ਲਿਖਵਾਇਆ ਸੀ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦਸਮ ਗ੍ਰੰਥ, ਚੰਡੀ ਦੀ ਵਾਰ ਅਤੇ ਸਭ ਤੋਂ ਉੱਤਮ ਜ਼ਫ਼ਰਨਾਮਾ ਜੋ ਕਿ ਗੁਰੂ ਸਾਹਿਬ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ, ਦੀ ਰਚਨਾ ਕੀਤੀ।

ਸਾਹਿਬਜ਼ਾਦਿਆਂ ਦੀ ਸ਼ਹਾਦਤ

ਇਤਿਹਾਸਕਾਰ ਇਹ ਵੀ ਲਿਖਦੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਭਾਵੇਂ ਛੋਟਾ ਸੀ, ਪਰ ਉਨ੍ਹਾਂ ਦਾ ਜੀਵਨ ਘਟਨਾਵਾਂ ਨਾਲ ਭਰਪੂਰ ਸੀ। ਮਜ਼ਲੂਮਾਂ ਅਤੇ ਗਰੀਬਾਂ ਦੀ ਰੱਖਿਆ ਲਈ ਮੁਗਲ ਸਾਮਰਾਜ ਦਾ ਅੰਤ ਜ਼ਰੂਰੀ ਸੀ। ਗੁਰੂ ਸਾਹਿਬ ਨੇ ਮੁਗਲ ਸਾਮਰਾਜ ਨੂੰ ਖਤਮ ਕਰਨ ਲਈ ਆਪਣੇ ਸਰਬੰਸ ਕੁਰਬਾਨ ਵੀ ਕੀਤੇ। ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਅਤੇ ਛੋਟੇ ਸਾਹਿਬਜ਼ਾਦੇ ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦ ਹੋਏ।

ਮਾਧੋ ਦਾਸ ਬੈਰਾਗੀ ਨੂੰ ਬਣਾਇਆ ਬੰਦਾ ਸਿੰਘ ਬਹਾਦਰ

ਇਸ ਤੋਂ ਬਾਅਦ ਗੁਰੂ ਸਾਹਿਬ ਜੀ ਮੁਗਲਾਂ ਨਾਲ-ਨਾਲ ਲੜਦੇ-ਲੜਦੇ ਮਹਾਂਰਾਸ਼ਟਰ ਦੇ ਨਾਂਦੇੜ ਵੱਲ ਕੂਚ ਕਰ ਗਏ, ਜਿੱਥੇ ਅੱਜ ਕੱਲ੍ਹ ਗੁਰਦੁਆਰਾ ਹਜ਼ੂਰ ਸਾਹਿਬ ਸਥਿਤ ਹੈ। ਇਸੇ ਸਫ਼ਰ ਦੌਰਾਨ ਗੁਰੂ ਸਾਹਿਬ ਜੀ ਨੇ ਮਾਧੋ ਦਾਸ ਬੈਰਾਗੀ ਨਾਂਅ ਦੇ ਸਾਧ ਨੂੰ ਗੁਰੂ ਕਾ ਖਾਲਸਾ ਬਣਾ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਂਅ ਦੇ ਕੇ ਪੰਜਾਬ ਵੱਲ ਨੂੰ ਮੁਗਲਾਂ ਦਾ ਖ਼ਾਤਮਾ ਕਰਨ ਲਈ ਥਾਪੜਾ ਦੇ ਕੇ ਭੇਜਿਆ, ਜਿਨ੍ਹਾਂ ਨੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਲੇ ਜਲਾਦਾਂ ਤੇ ਸਰਹਿੰਦ ਦੇ ਵਜ਼ੀਰ ਨੂੰ ਮਾਰ ਮੁਕਾਇਆ। ਹਜ਼ੂਰ ਸਾਹਿਬ ਉਹ ਅਸਥਾਨ ਹੈ ਜਿੱਥੇ ਗੁਰੂ ਸਾਹਿਬ ਜੀ ਨੇ ਆਪਣਾ ਅੰਤਲਾ ਸਮਾਂ ਗੁਜ਼ਾਰਿਆ ਅਤੇ 7 ਦਸੰਬਰ 1708 ਨੂੰ ਜੋਤੀ ਜੋਤ ਸਮਾ ਗਏ।


 

'sahib shri guru gobind singh ji','birth anniversary of Sri Guru gobind Singh Ji','sikh history','punjabi article'

Please Comment Here

Similar Post You May Like

Recent Post

  • ਹਿਮਾਚਲ ਦੇ ਕੈਬਨਿਟ ਮੰਤਰੀ ਵਿਕਰਮਾਦਿੱਤਿਆ ਕਰਨ ਜਾ ਰਹੇ ਦੁਬਾਰਾ ਵਿਆਹ, ਚੰਡੀਗੜ੍ਹ ਲੈ ਕੇ ਆਉਣਗੇ ਬਾਰਾਤ...

  • ਜਲੰਧਰ 'ਚ ਕਾਸੋ Operation ਤਹਿਤ 10 ਥਾਵਾਂ 'ਤੇ ਛਾਪੇਮਾਰੀ, ਭਾਰੀ ਪੁਲਿਸ ਫੋਰਸ ਨਾਲ ਪਹੁੰਚੇ CP...

  • ਜਲੰਧਰ 'ਚ ਮਾਸੂਮ ਬੱਚੀ ਦੇ ਕਾਤਲ ਨਾਨਾ-ਨਾਨੀ ਨੂੰ ਲੈ ਕੇ ਪੁਲਿਸ ਦਾ ਵੱਡਾ ਖੁਲਾਸਾ, ਮਾਂ ਨੂੰ ਵੀ ਲਿਆ ਹਿਰਾਸਤ 'ਚ ...

  • ਲੁਧਿਆਣਾ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਸਾਥੀ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ...

  • ਏਅਰ ਇੰਡੀਆ ਪਲੇਨ 'ਚ ਖ਼ਰਾਬੀ ਕਾਰਣ ਫਲਾਇਟ ਰੱਦ , ਸੰਸਦ ਮੈਂਬਰ ਵੀ ਸਨ ਸਵਾਰ ...

  • ਦਿੱਲੀ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਰਚ ਆਪ੍ਰੇਸ਼ਨ ਜਾਰੀ...

  • ਉਪ ਰਾਸ਼ਟਰਪਤੀ Election- ਸੀਪੀ ਰਾਧਾਕ੍ਰਿਸ਼ਨਨ NDA ਦੇ ਉਮੀਦਵਾਰ, ਮਹਾਰਾਸ਼ਟਰ ਦੇ ਰਾਜਪਾਲ ਵਜੋਂ ਨਿਭਾ ਰਹੇ ਸੇਵਾ ...

  • ਪੰਜਾਬ 'ਚ ਵੱਡਾ ਰੇਲ ਹਾਦਸਾ, ਯਾਤਰੀ ਰੇਲਗੱਡੀ ਦੇ 4 ਡੱਬੇ ਪਟੜੀ ਤੋਂ ਉਤਰੇ...

  • ਪੰਜਾਬ ਦੀ ਸਭ ਤੋਂ ਵੱਡੀ ਯੂਨੀਵਰਸਿਟੀ 'ਚ ਅਮਰੀਕੀ ਪ੍ਰੋਡਕਟਸ ਬੈਨ, ਭਾਰਤ-ਅਮਰੀਕਾ ਵਿਚਾਲੇ ਟੈਰਿਫ ਵਿਵਾਦ ਤੋਂ ਬਾਅਦ ਲਿਆ ...

  • ਜਲੰਧਰ ਰੇਲਵੇ ਸਟੇਸ਼ਨ 'ਤੇ ਨਿਹੰਗ ਬਾਣੇ 'ਚ ਆਏ ਨੌਜਵਾਨਾਂ ਦਾ ਹੰਗਾਮਾ, ਪੁਲਿਸ ਚੌਕੀ 'ਤੇ ਕੀਤਾ ਹਥਿਆਰਾਂ ਨਾਲ ਹਮਲਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY