ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਵਿਖੇ ਟੋਲ ਰੇਟ 5 ਰੁਪਏ ਤੋਂ ਵਧਾ ਕੇ 30 ਰੁਪਏ ਕੀਤੇ ਜਾਣੇ ਸਨ। ਜਿਸ ਨੂੰ ਅੱਜ ਤੋਂ ਲਾਗੂ ਕੀਤਾ ਜਾਣਾ ਸੀ ਪਰ ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਤੋਂ ਬਾਅਦ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।
ਡਰਾਈਵਰਾਂ ਲਈ ਰਾਹਤ ਦੀ ਖ਼ਬਰ ਹੈ। ਇਹ ਜਾਣਕਾਰੀ ਨੈਸ਼ਨਲ ਰੋਡ ਸੇਫਟੀ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਸੋਈ ਨੇ ਦਿੱਤੀ ਹੈ। ਸੋਮਵਾਰ ਸਵੇਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਸੰਤੋਸ਼ ਨੇ ਟੋਲ ਦਰ ਵਧਾਉਣ ਦੀ ਜਾਣਕਾਰੀ ਦਿੱਤੀ ਸੀ।
ਪਰ ਜਦੋਂ ਇਸ ਸਬੰਧੀ ਨੈਸ਼ਨਲ ਰੋਡ ਸੇਫਟੀ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਸੋਈ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟੋਲ ਦਰਾਂ ਪਹਿਲੀ ਅਪ੍ਰੈਲ ਨੂੰ ਵਧਾਈਆਂ ਜਾਣੀਆਂ ਸਨ। ਪਰ ਚੋਣ ਜ਼ਾਬਤਾ ਲੱਗਣ ਕਾਰਨ ਇਹ ਦਰਾਂ ਨਹੀਂ ਵਧਾਈਆਂ ਜਾਣਗੀਆਂ। ਚੋਣਾਂ ਤੋਂ ਤੁਰੰਤ ਬਾਅਦ ਨਵੀਆਂ ਦਰਾਂ ਲਾਗੂ ਕਰ ਦਿੱਤੀਆਂ ਜਾਣਗੀਆਂ।