ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਅਤੇ ਨੋਇਡਾ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਹੁਣ ਇਸ ਮਾਮਲੇ 'ਚ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ, ਜਿਸ 'ਤੇ ਉਨ੍ਹਾਂ ਜਵਾਬ ਦਿੱਤਾ ਕਿ ਜੇਕਰ ਕੋਈ ਟ੍ਰੈਫਿਕ ਸਮੱਸਿਆ ਆਉਂਦੀ ਹੈ ਤਾਂ ਤੁਸੀਂ ਮੈਨੂੰ ਦੱਸੋ।
ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ
ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪਿਛਲੇ ਦੋ ਸਾਲਾਂ ਤੋਂ ਬਹਾਨੇ ਬਣਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ, ਜਿਸ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹਰਿਆਣਾ ਨੇ ਸਰਹੱਦਾਂ ਕੀਤੀਆਂ ਸੀਲ
ਹਰਿਆਣਾ ਸਰਕਾਰ ਨੇ ਪੰਜਾਬ ਤੇ ਦਿੱਲੀ ਦੀ ਸਰਹੱਦ 'ਤੇ ਬੈਰੀਕੇਡ ਅਤੇ ਫੋਰਸ ਤਾਇਨਾਤ ਕਰ ਦਿੱਤੀ ਹੈ। ਇਸ ਲਈ ਆਰਮ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਪੁਲਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਦਾ ਪ੍ਰਬੰਧ ਕੀਤਾ ਹੈ।