15 ਅਗਸਤ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਉਣਗੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਥੇ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਟ੍ਰੈਫਿਕ ਪੁਲਿਸ ਨੇ ਸੁਤੰਤਰਤਾ ਦਿਵਸ ਮੌਕੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਰੂਟ ਪਲਾਨ ਜਾਰੀ ਕੀਤਾ ਹੈ।
ਰੂਟ ਪਲਾਨ ਦੇ ਅਨੁਸਾਰ ਰੂਟ ਚੁਣੋਂ
ਮੰਗਲਵਾਰ (13 ਅਗਸਤ) ਨੂੰ ਸਟੇਡੀਅਮ 'ਚ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਸਟੇਡੀਅਮ ਅਤੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਏ.ਸੀ.ਪੀ ਟ੍ਰੈਫਿਕ ਆਤਿਸ਼ ਭਾਟੀਆ ਨੇ ਲੋਕਾਂ ਨੂੰ ਰੂਟ ਪਲਾਨ ਅਨੁਸਾਰ ਹੀ ਰੂਟ ਦੀ ਚੋਣ ਕਰਨ ਦੀ ਅਪੀਲ ਕੀਤੀ ਹੈ। ਸਮਾਗਮ ਦੌਰਾਨ ਜਨਤਕ ਵਾਹਨਾਂ ਦੀ ਪਾਰਕਿੰਗ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
ਸਵੇਰੇ 7 ਤੋਂ 2 ਵਜੇ ਤੱਕ ਟਰੈਫਿਕ ਰਹੇਗਾ ਡਾਇਵਰਟ
ਦੱਸ ਦੇਈਏ ਕਿ 15 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹਿਰ ਦੀ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ 15 ਅਗਸਤ ਨੂੰ ਮਨਾਏ ਜਾਣ ਵਾਲੇ ਸਮਾਗਮਾਂ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਨਾਲ-ਨਾਲ ਮੁੱਖ ਮਾਰਗ ਅਤੇ ਲਿੰਕ ਸੜਕਾਂ ਦੀ ਵਰਤੋਂ ਕਰਨ ਦੀ ਬਜਾਏ ਉਪਰੋਕਤ ਰਸਤਿਆਂ ਦੀ ਵਰਤੋਂ ਕਰਨ। ਟ੍ਰੈਫਿਕ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਤੁਸੀਂ ਹੈਲਪਲਾਈਨ ਨੰਬਰ 181-2227296 'ਤੇ ਸੰਪਰਕ ਕਰ ਸਕਦੇ ਹੋ।
ਇਨ੍ਹਾਂ ਥਾਵਾਂ 'ਤੇ ਕਾਰਾਂ ਪਾਰਕ ਕੀਤੀਆਂ ਜਾਣਗੀਆਂ
1. ਸਿਟੀ ਹਸਪਤਾਲ ਚੌਂਕ ਤੋਂ ਗੀਤਾ ਮੰਦਿਰ ਚੌਂਕ ਤੱਕ ਸੜਕ ਦੇ ਦੋਵੇਂ ਪਾਸੇ ਪਬਲਿਕ ਬੱਸਾਂ ਅਤੇ ਸਕੂਲੀ ਵਾਹਨ।
2. ਮਸੰਦ ਚੌਂਕ ਤੋਂ ਗੀਤਾ ਮੰਦਿਰ ਚੌਂਕ ਤੱਕ ਸੜਕ ਦੇ ਦੋਵੇਂ ਪਾਸੇ ਜਨਤਕ ਗੱਡੀਆਂ।
3. ਸਿਟੀ ਹਸਪਤਾਲ ਚੌਕ ਤੋਂ ਏ.ਪੀ.ਜੀ. ਸਕੂਲ ਤੱਕ ਸੜਕ ਦੇ ਦੋਵੇਂ ਪਾਸੇ ਜਨਤਕ ਦੋਪਹੀਆ ਵਾਹਨ।