ਲੁਧਿਆਣਾ ਦੇ ਅੱਜ ਸਵੇਰੇ ਲਾਡੋਵਾਲ ਨੇੜੇ ਵਾਪਰੇ ਇੱਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਦੋ ਲੋਕ ਜ਼ਖਮੀ ਵੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਤੂੜੀ ਨਾਲ ਭਰੀ ਇੱਕ ਟਰੈਕਟਰ ਟਰਾਲੀ ਜਲੰਧਰ ਤੋਂ ਲੁਧਿਆਣਾ ਵੱਲ ਆ ਰਹੀ ਸੀ। ਪਰ ਲਾਡੋਵਾਲ ਨੇੜੇ ਟਰੈਕਟਰ ਆਪਣਾ ਸੰਤੁਲਨ ਗੁਆ ਬੈਠਾ ਤੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ।
ਟਰੈਕਟਰ 'ਤੇ ਬੈਠੇ ਚਾਰੇ ਵਿਅਕਤੀ ਤੂੜੀ ਹੇਠ ਦੱਬ ਗਏ
ਇਸ ਦੌਰਾਨ ਟਰੈਕਟਰ 'ਤੇ ਬੈਠੇ ਚਾਰੇ ਵਿਅਕਤੀ ਤੂੜੀ ਹੇਠ ਦੱਬ ਗਏ। ਇਸ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਲਾਡੋਵਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।