ਮੋਹਾਲੀ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਸਕੋਡਾ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਸਕੋਡਾ ਕਾਰ 'ਚ ਸਵਾਰ ਦੋ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਫਾਰਚੂਨਰ ਕਾਰ 'ਚ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕਾਂ ਦੀ ਪਛਾਣ ਰਾਜਾ ਢਿੱਲੋਂ ਅਤੇ ਦਲਜੀਤ ਸਿੰਘ ਵਜੋਂ ਹੋਈ ਹੈ।