ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਮਹਿੰਦਰਾ ਪਿਕਅੱਪ ਟਰੱਕ ਅਤੇ ਇੱਕ ਆਲਟੋ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿੱਚ ਪੰਜ ਲੋਕ ਜ਼ਖਮੀ ਹੋ ਗਏ, ਜਦੋਂ ਕਿ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ।
ਦੋਵਾਂ ਗੱਡੀਆਂ ਵਿਚਕਾਰ ਹੋਈ ਜ਼ਬਰਦਸਤ ਟੱਕਰ
ਜਾਣਕਾਰੀ ਅਨੁਸਾਰ ਕਾਰ 'ਚ ਸਵਾਰ ਚਾਰ ਬੈਂਕ ਕਰਮਚਾਰੀ ਬੈਂਕ ਡਿਊਟੀ ਲਈ ਅਬੋਹਰ ਤੋਂ ਅੰਮ੍ਰਿਤਸਰ ਜਾ ਰਹੇ ਸਨ ਅਤੇ ਮਹਿੰਦਰਾ ਕਾਰ ਅਬੋਹਰ ਜਾ ਰਹੀ ਸੀ। ਰਸਤੇ 'ਚ ਦੋਵਾਂ ਵਾਹਨਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਆਲਟੋ ਕਾਰ ਸਵਾਰ ਗੰਭੀਰ ਜ਼ਖਮੀ ਹੋ ਗਿਆ ਅਤੇ ਮਹਿੰਦਰਾ ਪਿਕਅੱਪ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
ਇਲਾਜ ਦੌਰਾਨ ਇੱਕ ਦੀ ਮੌਤ
ਹਾਦਸੇ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਅਤੇ ਪੰਜ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਛਿੰਦਰ ਪਾਲ ਵਜੋਂ ਹੋਈ ਹੈ।