ਖਬਰਿਸਤਾਨ ਨੈੱਟਵਰਕ- ਪਟਿਆਲਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਇਨੋਵਾ ਇੱਕ ਟਿੱਪਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਹੁਣ ਤੱਕ ਭੂਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਚਾਰ ਬੱਚਿਆਂ ਸਮੇਤ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਹਾਦਸੇ ਵਿੱਚ 5 ਦੀ ਮੌਤ
ਜਾਣਕਾਰੀ ਅਨੁਸਾਰ ਇਹ ਹਾਦਸਾ ਪਟਿਆਲਾ ਦੇ ਸਦਰ ਸਮਾਣਾ ਇਲਾਕੇ ਵਿੱਚ ਵਾਪਰਿਆ। ਇਸ ਹਾਦਸੇ ਵਿੱਚ ਬੱਚਿਆਂ ਤੋਂ ਇਲਾਵਾ ਇਨੋਵਾ ਕਾਰ ਦੇ ਡਰਾਈਵਰ ਦੀ ਵੀ ਮੌਤ ਹੋ ਗਈ ਅਤੇ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਨੋਵਾ ਸਕੂਲ ਤੋਂ ਬਾਅਦ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਛੱਡਣ ਜਾ ਰਹੀ ਸੀ ਪਰ ਰਸਤੇ ਵਿੱਚ ਇਨੋਵਾ ਹਾਦਸੇ ਦਾ ਸ਼ਿਕਾਰ ਹੋ ਗਈ।