ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ਲੋਕਾਂ ਦੀ ਮੌ.ਤ, VIDEO
ਖਬਰਿਸਤਾਨ ਨੈੱਟਵਰਕ- ਰੂਸ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ, ਜਿਥੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ ਅਤੇ ਇੱਕ ਪੁਲ ਡਿੱਗਣ ਕਾਰਨ ਇਸਦੇ ਕੁਝ ਡੱਬੇ ਪਲਟ ਗਏ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 30 ਲੋਕ ਜ਼ਖਮੀ ਹੋ ਗਏ।
ਹਾਦਸੇ ਦਾ ਕਾਰਣ
ਰੂਸੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਯੂਕਰੇਨ ਦੀ ਸਰਹੱਦ ਨੇੜੇ ਰੂਸ ਦੇ ਬ੍ਰਾਇਨਸਕ ਖੇਤਰ ਵਿੱਚ ਹੋਇਆ। ਇਸ ਘਟਨਾ ਦਾ ਕਾਰਨ ਆਵਾਜਾਈ ਦੇ ਬੁਨਿਆਦੀ ਢਾਂਚੇ ਵਿੱਚ 'ਗੈਰ-ਕਾਨੂੰਨੀ ਦਖਲਅੰਦਾਜ਼ੀ' ਦੱਸਿਆ ਜਾ ਰਿਹਾ ਹੈ।
ਹਾਦਸੇ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਮਾਸਕੋ ਰੇਲਵੇ ਵਿਭਾਗ ਨੇ ਕਿਹਾ ਕਿ ਪੁਲ ਦੇ ਡਿੱਗਣ ਨਾਲ ਮਲਬਾ ਰੇਲ ਪਟੜੀਆਂ 'ਤੇ ਡਿੱਗ ਗਿਆ, ਜਿਸ ਕਾਰਨ ਰੇਲ ਪਟੜੀ ਤੋਂ ਉਤਰ ਗਈ। ਇਹ ਪੁਲ ਰੇਲ ਪਟੜੀਆਂ ਦੇ ਉੱਪਰ ਬਣਿਆ ਸੀ।
ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਘਟਨਾ ਨਾਲ ਸਬੰਧਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਵੀ ਵਾਇਰਲ ਹੋ ਗਏ ਹਨ, ਜਿਸ ਵਿੱਚ ਰੇਲ ਦੇ ਡੱਬੇ ਟੁੱਟੇ ਅਤੇ ਖਿੰਡੇ ਹੋਏ ਦਿਖਾਈ ਦੇ ਰਹੇ ਹਨ।
'accident','Train derailed due to bridge collapse','Train accident','hindi news','Russia Incident'