ਚੋਣ ਕਮਿਸ਼ਨ ਨੇ ਜਲੰਧਰ ਸਮੇਤ 5 ਜ਼ਿਲ੍ਹਿਆਂ ਦੇ ਐਸਐਸਪੀ ਅਤੇ ਐਸਪੀ ਰੈਂਕ ਦੇ ਤਬਾਦਲੇ ਕੀਤੇ ਹਨ। ਇਸ ਵਿੱਚ ਜਲੰਧਰ, ਪਠਾਨਕੋਟ, ਫਾਜ਼ਿਲਕਾ, ਮਲੇਰਕੋਟਲਾ ਅਤੇ ਬਠਿੰਡਾ ਦੇ ਐੱਸ.ਐੱਸ.ਪੀ. ਸ਼ਾਮਿਲ ਹਨ।
ਜਲੰਧਰ ਦੇ ਡੀਸੀ ਤੇ ਡੀਆਈਜੀ ਦੇ ਵੀ ਕੀਤੇ ਗਏ ਤਬਾਦਲੇ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਵੀ ਤਬਾਦਲਾ ਕਰ ਦਿੱਤਾ ਸੀ। ਜਿਸ ਵਿੱਚ ਰੋਪੜ ਦੇ ਏਡੀਜੀਪੀ ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਦੇ ਨਾਂ ਵੀ ਸ਼ਾਮਲ ਸਨ।
ਪੱਛਮੀ ਬੰਗਾਲ ਦੇ ਡੀਜੀਪੀ ਨੂੰ ਵੀ ਹਟਾ ਦਿੱਤਾ ਗਿਆ
ਤੁਹਾਨੂੰ ਦੱਸ ਦੇਈਏ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਨੂੰ ਨਿਰਪੱਖ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸੇ ਲਈ ਇਹ ਰਾਜਾਂ ਦੇ ਗ੍ਰਹਿ ਸਕੱਤਰਾਂ ਅਤੇ ਡੀਜੀਪੀਜ਼ ਨੂੰ ਵੀ ਹਟਾ ਰਿਹਾ ਹੈ। ਪੱਛਮੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਨੂੰ ਵੀ ਕੱਲ੍ਹ ਹਟਾ ਦਿੱਤਾ ਗਿਆ ਸੀ।