ਪੰਜਾਬ ਦੇ ਮੋਗਾ ਜ਼ਿਲੇ 'ਚ ਵਰਨਾ ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਵਾਪਰਿਆ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਝੋਨੇ ਦੇ ਭਰੇ ਟਰੱਕ ਨਾਲ ਕਾਰ ਦੀ ਟੱਕਰ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੋਗਾ ਦੇ ਪਿੰਡ ਕੜੇਵਾਲਾ ਨੇੜੇ ਵਰਨਾ ਕਾਰ ਮੋਗਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਤਾਂ ਇਸੇ ਦੌਰਾਨ ਦੂਜੇ ਪਾਸੇ ਤੋਂ ਆ ਰਹੇ ਝੋਨੇ ਦੇ ਭਰੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।