ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪ੍ਰੋਫੈਸਰ ਸੁਰਜੀਤ ਸਿੰਘ ਦੀ ਕੁੱਟਮਾਰ ਦੇ ਮਾਮਲੇ ਵਿੱਚ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਨੇ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ। ਵਿਦਿਆਰਥੀ ਯੂਨੀਵਰਸਿਟੀ ਵਿੱਚ ਸਿਰਫ਼ ਪ੍ਰੀਖਿਆ ਦੇਣ ਲਈ ਹੀ ਆ ਸਕਣਗੇ।
4 ਵਿਦਿਆਰਥੀਆਂ ਨੇ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਅਤੇ 8 ਵਿਦਿਆਰਥੀ ਕਮੇਟੀ ਅੱਗੇ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਕਮੇਟੀ ਨੇ ਉਨ੍ਹਾਂ 8 ਵਿਦਿਆਰਥੀਆਂ ਦੀ ਸ਼ਨਾਖਤ ਕਰਕੇ ਕਾਰਵਾਈ ਕੀਤੀ ਹੈ।
ਬੀਤੀ 13 ਸਤੰਬਰ ਨੂੰ ਬਠਿੰਡਾ ਸਥਿਤ ਆਪਣੇ ਘਰ ਵਿੱਚ ਹੀ ਇੱਕ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪ੍ਰੋਫੈਸਰ 'ਤੇ ਵਿਦਿਆਰਥੀ ਨਾਲ ਦੁਰਵਿਵਹਾਰ ਕਰਨ ਅਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਵਿਦਿਆਰਥੀਆਂ ਦੀ ਭੀੜ ਨੇ ਉਕਤ ਪ੍ਰੋਫੈਸਰ ਦੀ ਕੁੱਟਮਾਰ ਕੀਤੀ।
ਹਾਲਾਂਕਿ ਇਸ ਕਾਰਨ ਉਨ੍ਹਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪ੍ਰੋਫੈਸਰ 'ਤੇ ਹਮਲਾ ਕਰਨ ਵਾਲੇ ਵਿਦਿਆਰਥੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਗਈ।