ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਮੌਤ ਹੋ ਗਈ ਹੈ। ਉਹਨਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਹਨਾਂ ਨੂੰ ਪਹਿਲਾਂ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿਸਦੇ ਬਾਅਦ ਡਿਊਟੀ ਡਾਕਟਰ ਨੇ ਉਹਨਾਂ ਨੂੰ ਇਲਾਜ ਤੋਂ ਬਾਅਦ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜੇਲ੍ਹ ਪ੍ਰਸ਼ਾਸਨ 'ਤੇ ਵੀ ਲਾਪ੍ਰਵਾਹੀ ਦੇ ਦੋਸ਼ ਲਾਏ ਗਏ ਹਨ।
ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਤੇ ਸੋਹਣ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਪੁੱਤਰ ਨੇ ਜੇਲ ਪ੍ਰਸ਼ਾਸਨ 'ਤੇ ਲਾਏ ਆਰੋਪ
ਮ੍ਰਿਤਕ ਹਰੀਚੰਦ ਦੇ ਪੁੱਤਰ ਸਾਂਤੀ ਕੁਮਾਰ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਕੇਸ ਵਿੱਚ ਪਿਛਲੇ ਛੇ ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ। ਪਰ ਉਸ ਦੀ ਸਿਹਤ ਬਿਲਕੁਲ ਠੀਕ ਸੀ। ਉਸ ਨਾਲ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸੀ ਅਤੇ ਉਸ ਨੂੰ ਦਵਾਈ ਭੇਜਣ ਲਈ ਕਹਿ ਰਿਹਾ ਸੀ। ਜੇਲ੍ਹ ਵਿੱਚ ਦਵਾਈਆਂ ਵੀ ਠੀਕ ਤਰ੍ਹਾਂ ਉਪਲਬਧ ਨਹੀਂ ਹਨ।
ਉਨ੍ਹਾਂ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਉਹਨਾਂ ਦੀ ਜਾਨ ਬਚਾਈ ਜਾ ਸਕਦੀ ਸੀ।
ਦੂਜਾ ਕੈਦੀ ਸੋਹਣ ਸਿੰਘ ਚੋਰੀ ਦੇ ਇੱਕ ਕੇਸ ਵਿੱਚ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਸੀ ਅਤੇ ਟੀਬੀ ਦਾ ਮਰੀਜ਼ ਸੀ। ਸ਼ਨੀਵਾਰ (4 ਦਸੰਬਰ) ਰਾਤ ਨੂੰ ਉਸ ਦੀ ਸਿਹਤ ਅਚਾਨਕ ਵਿਗੜ ਗਈ।