ਪੰਜਾਬ ਦੇ ਹੁਸ਼ਿਆਰਪੁਰ 'ਚ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਇਕ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਟਰੱਕ ਡਰਾਈਵਰ ਅਤੇ ਉਸ ਦਾ ਸਹਾਇਕ ਗੰਭੀਰ ਜ਼ਖਮੀ ਹੋ ਗਏ।
ਕਰੇਨ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ
ਹਾਦਸੇ ਤੋਂ ਬਾਅਦ ਪੁਲਿਸ ਨੇ ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਟਰੱਕ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ, ਜਿਸ ਕਾਰਨ ਡਰਾਈਵਰ ਦੀ ਲਾਸ਼ ਕੈਬਿਨ ਵਿਚ ਬੁਰੀ ਤਰ੍ਹਾਂ ਫਸ ਗਈ। ਉਧਰ, ਪੁਲੀਸ ਨੇ ਕਰੇਨ ਦੀ ਮਦਦ ਨਾਲ ਡਰਾਈਵਰ ਦੀ ਲਾਸ਼ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ।
ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਜਦਕਿ ਜ਼ਖਮੀਆਂ ਦੀ ਪਛਾਣ ਡਰਾਈਵਰ ਮੱਖਣ ਅਤੇ ਸੂਰਜਦੀਨ ਵਜੋਂ ਹੋਈ ਹੈ।