ਵਿਸਾਖੀ ਦੇ ਮੌਕੇ ਅੱਜ ਸ਼ਨੀਵਾਰ ਸਵੇਰੇ ਕੀਰਤਪੁਰ ਸਾਹਿਬ-ਮਨਾਲੀ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ 'ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸ਼ਰਧਾਲੂ ਕੀਰਤਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ
ਦੱਸਿਆ ਜਾ ਰਿਹਾ ਹੈ ਕਿ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸ਼ਰਧਾਲੂ ਟਰੈਕਟਰ ਟਰਾਲੀ 'ਤੇ ਸਵਾਰ ਹੋ ਕੇ ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਟਰੈਕਟਰ-ਟਰਾਲੀ ਕੀਰਤਪੁਰ ਸਾਹਿਬ-ਮਨਾਲੀ ਹਾਈਵੇ 'ਤੇ ਇਕ ਵਰਕਸ਼ਾਪ ਨੇੜੇ ਪਹੁੰਚੀ ਤਾਂ ਅਚਾਨਕ ਟਰੈਕਟਰ ਵਰਕਸ਼ਾਪ ਦੀ ਕੰਧ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਅਤੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਜ਼ਖ਼ਮੀ ਹੋ ਗਏ।
ਇਸ ਕਾਰਣ ਹੋਇਆ ਹਾਦਸਾ
ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਟਰੈਕਟਰ-ਟਰਾਲੀ ਤੇਜ਼ ਰਫ਼ਤਾਰ ’ਤੇ ਸੀ। ਸਪੀਡ ਕੰਟਰੋਲ ਨਾ ਹੋਣ ਕਾਰਨ ਇਹ ਅਚਾਨਕ ਵਰਕਸ਼ਾਪ ਨਾਲ ਟਕਰਾ ਗਈ, ਜਿਸ 'ਚ ਕਈ ਲੋਕ ਜ਼ਖਮੀ ਹੋਏ ਹਨ ਅਤੇ 2 ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ 27 ਸਾਲਾ ਬਲਜੀਤ ਸਿੰਘ ਅਤੇ ਉਸ ਦੇ ਨਾਨੇ ਵਜੋਂ ਹੋਈ ਹੈ।