ਪੰਜਾਬ ਵਿਚ ਦੋ ਹੋਰ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰ ਦਿੱਤਾ ਹੈ। ਦੱਸ ਦੇਈਏ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ-ਰਾਏਕੋਟ-ਮਹਿਲ ਕਲਾਂ ਦੋ ਟੋਲ ਪਲਾਜ਼ੇ ਹਨ। ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਹੁਣ ਤੱਕ ਸਰਕਾਰ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ। ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤੇ ਜਾਣਗੇ। ਮੁੱਲਾਂਪੁਰ ਨੇੜੇ ਪਿੰਡ ਦਾ ਇਲਾਕਾ ਬੰਦ ਕੀਤੇ ਜਾਣ ਵਾਲਿਆਂ ਵਿੱਚ ਸ਼ਾਮਲ ਹੈ ਤੇ ਦੂਜਾ ਪਿੰਡ ਮਹਿਲ ਕਲਾਂ। ਇਹ ਇੱਕੋ ਕੰਪਨੀ ਦੇ ਟੋਲ ਹਨ। ਕੰਪਨੀ ਨੇ ਕੋਵਿਡ ਤੇ ਕਿਸਾਨਾਂ ਦੇ 448 ਦਿਨਾਂ ਦੇ ਧਰਨੇ ਦਾ ਵੇਰਵਾ ਦੇ ਕੇ ਟੋਲ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ।