ਯੂ ਪੀ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਫਤਿਹਪੁਰ ਵਿੱਚ ਰੇਲ ਹਾਦਸਾ ਵਾਪਰਿਆ ਹੈ। ਜਿਸ ਵਿੱਚ ਦੋ ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਰੇਲ ਹਾਦਸੇ ਤੋਂ ਬਾਅਦ ਦੋਵਾਂ ਰੇਲਗੱਡੀਆਂ ਦੇ ਲੋਕੋ ਪਾਇਲਟ ਗੰਭੀਰ ਜ਼ਖਮੀ ਹੋ ਗਏ ਹਨ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਡੱਬਾ ਪਟੜੀ ਤੋਂ ਉਤਰ ਗਏ।
ਹਾਦਸੇ ਦਾ ਪਤਾ ਲੱਗਦੇ ਹੀ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੰਭੀਪੁਰ ਵਿਖੇ ਡੀਐਫਸੀਸੀਆਈਐਲ ਟ੍ਰੈਕ 'ਤੇ ਸਿਗਨਲ ਦੀ ਘਾਟ ਕਾਰਨ, ਟ੍ਰੈਕ 'ਤੇ ਖੜ੍ਹੀ ਪਹਿਲੀ ਮਾਲ ਗੱਡੀ ਨੂੰ ਦੂਜੀ ਮਾਲ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਲੋਕੋ ਪਾਇਲਟਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਈ ਰੇਲਗੱਡੀਆਂ ਰੋਕ ਦਿੱਤੀਆਂ ਗਈਆਂ ਹਨ। ਕੁਝ ਦੇ ਰੂਟ ਬਦਲ ਦਿੱਤੇ ਗਏ ਹਨ। ਰੇਲਵੇ ਪ੍ਰਸ਼ਾਸਨ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ।