ਨਵਾਂਸ਼ਹਿਰ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਮਾਜਰੀ ਨੌ ਅਬਾਦ ਵਿੱਚ ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ’ਤੇ ਪੰਜ ਨੌਜਵਾਨ ਆ ਰਹੇ ਸਨ ਅਤੇ ਕਾਰ ਦੀ ਟੱਕਰ ਨਾਲ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ।
ਮ੍ਰਿਤਕਾਂ ਦੀ ਪਛਾਣ ਸਾਹਿਲ ਅਤੇ ਸੁਖਵੀਰ ਸਰੋਆ ਵਜੋਂ ਹੋਈ ਹੈ। ਪੰਜ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ। ਪਰ ਅਚਾਨਕ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।