ਖ਼ਬਰਿਸਤਾਨ ਨੈੱਟਵਰਕ - ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਣਜੀਤ ਐਵੀਨਿਊ ਸੀ ਬਲਾਕ ਵਿਖੇ ਦੋ ਨਕਾਬਪੋਸ਼ ਨੌਜਵਾਨ ਪੁਲਿਸ ਦੀ ਗੱਡੀ ਵਿੱਚ ਬੰਬ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ ਹੈ। ਅੰਮ੍ਰਿਤਸਰ ਦੇ ਇੱਕ ਪਾਸ਼ ਰਿਹਾਇਸ਼ੀ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਵੱਡੀ ਲਾਪਰਵਾਹੀ ਸਾਹਮਣੇ ਆਉਣ ਦੇ ਬਾਵਜੂਦ ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਇਸ 'ਤੇ ਬੋਲਣ ਨੂੰ ਤਿਆਰ ਨਹੀਂ ਹੈ।
ਪੁਲੀਸ ਸੀਸੀਟੀਵੀ ਫੁਟੇਜ ਚੈੱਕ ਕਰ ਰਹੀ
ਪੁਲਿਸ ਦੀ ਵੱਡੀ ਟੁਕੜੀ ਰਣਜੀਤ ਐਵੀਨਿਊ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਵੀ ਕਰ ਰਹੀ ਹੈ ਕਿ ਮੋਟਰਸਾਈਕਲ 'ਤੇ ਬੰਬ ਸੁੱਟਣ ਵਾਲੇ ਦੋਵੇਂ ਨੌਜਵਾਨ ਕਿੱਥੋਂ ਆਏ ਅਤੇ ਕਿੱਥੇ ਫਰਾਰ ਹੋਏ ਹਨ। ਇਨ੍ਹਾਂ ਦੋ ਨਕਾਬਪੋਸ਼ ਨੌਜਵਾਨਾਂ ਨੇ ਸੁਰੱਖਿਆ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਪੁਲੀਸ ਵੱਲੋਂ ਉਸ ਮੋਟਰਸਾਈਕਲ ਨੰਬਰ ਤੋਂ ਨੌਜਵਾਨਾਂ ਨੂੰ ਟਰੇਸ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪੁਲੀਸ ਅਧਿਕਾਰੀਆਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਕਾਰ ਥਾਣੇਦਾਰ ਦੇ ਘਰ ਦੇ ਬਾਹਰ ਖੜ੍ਹੀ ਸੀ। ਬਾਈਕ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਪੁਲਿਸ ਅਫ਼ਸਰ ਦੀ ਕਾਰ ਵਿੱਚ ਬੰਬ ਰੱਖ ਕੇ ਭੱਜਣਾ ਵੱਡੀ ਚੁਣੌਤੀ ਹੈ।