ਕਪੂਰਥਲਾ ਵਿੱਚ ਇੱਕ ਦਰਦਨਾਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਇੱਕ ਬਾਈਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਵਿੱਚ ਦੋ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਉਨ੍ਹਾਂ ਨੂੰ ਸਿਵਲ ਹਸਪਤਾਲ ਲੈ ਗਏ, ਜਿਥੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ
ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ, ਦੋਵੇਂ ਪਿੰਡ ਮਹਿਮਦਪੁਰ ਦੇ ਰਹਿਣ ਵਾਲੇ ਸਨ। ਇਸ ਦੀ ਪੁਸ਼ਟੀ ਭੁੱਲਥ ਥਾਣੇ ਦੇ ਐਸਐਚਓ ਹਰਜਿੰਦਰ ਸਿੰਘ ਨੇ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਜਾਂਚ ਅਧਿਕਾਰੀ ਏਐਸਆਈ ਮਨਜੀਤ ਸਿੰਘ ਮੌਕੇ 'ਤੇ ਪਹੁੰਚ ਗਏ ਹਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਬਾਈਕ ਦਾ ਸੰਤੁਲਨ ਵਿਗੜਨ ਕਾਰਣ ਵਾਪਰਿਆ ਹਾਦਸਾ
ਦੱਸ ਦੇਈਏ ਕਿ ਦੋਵੇਂ ਅੱਜ ਸਵੇਰੇ ਬਾਈਕ 'ਤੇ ਰਾਮਗੜ੍ਹ ਪਿੰਡ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਰਾਮਗੜ੍ਹ ਨੇੜੇ ਉਨ੍ਹਾਂ ਦੀ ਬਾਈਕ ਬੇਕਾਬੂ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਵਿੱਚ ਦੋਵਾਂ ਦੀ ਮੌਤ ਹੋ ਗਈ।