ਖਬਰਿਸਤਾਨ ਨੈੱਟਵਰਕ- ਫਗਵਾੜਾ 'ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰ ਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਦੋ ਵਿਅਕਤੀ 'ਤੇ ਰਾਉਂਡ ਫਾਇਰ ਕੀਤੇ।ਫਾਇਰਰਿੰਗ 'ਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਘਟਨਾ ਦੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਨੇ ਦਸਿਆ ਕਿ ਉਹ ਸਰਪੰਚ ਦੇ ਘਰ ਗਏ ਸਨ ਅਤੇ ਜਦੋਂ ਸਰਪੰਚ ਦੇ ਘਰੋਂ ਬਾਹਰ ਆ ਕੇ ਪੰਚ ਕੇ ਘਰ ਦਾਖਲ ਹੋਣ ਲੱਗੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ 2 ਨੌਜਵਾਨ ਆਏ, 2 ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਜਖਮੀ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਵਜੋਂ ਹੋਈ। ਦੱਸ ਦੇਈਏ ਕਿ ਪਰਮਜੀਤ ਦੇ ਲੱਤ 'ਚ ਗੋਲੀ ਲੱਗੀ ।
ਘਟਨਾ ਦੀ ਸੂਚਨਾ ਮਿਲਦੇ ਸਾਰ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਸਮੇਤ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਣਕਾਰੀ ਹਾਸਿਲ ਕੀਤੀ। ਐੱਸ ਪੀ ਫਗਵਾੜਾ ਨੇ ਦਸਿਆ ਕਿ ਪੁਲਿਸ ਵਲੋਂ ਸੀਸੀਟੀਵੀ ਫੁੱਟੇਜ਼ ਚੈੱਕ ਕੀਤੇ ਜਾ ਰਹੇ ਹਨ ਅਤੇ ਪੀੜਤ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ।