ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਚਾਰ ਧਾਮ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਲੋਕ ਉਤਰਾਖੰਡ ਆਉਂਦੇ ਹਨ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ।
ਰੋਪਵੇਅ ਦਾ ਕੰਮ ਹੋ ਗਿਆ ਹੈ ਸ਼ੁਰੂ
ਇਸ ਦੌਰਾਨ ਧਾਮੀ ਨੇ ਦੱਸਿਆ ਕਿ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸਰਲ ਬਣਾਉਣ ਅਤੇ ਬਜ਼ੁਰਗਾਂ ਲਈ ਉੱਥੇ ਰੋਪਵੇਅ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਕੰਮ ਤੇਜ਼ੀ ਨਾਲ ਅੱਗੇ ਵਧੇਗਾ। ਯਾਤਰਾ ਆਸਾਨ ਹੋ ਜਾਵੇਗੀ।
ਦੱਸ ਦੇਈਏ ਕਿ ਧਾਮੀ ਲਗਾਤਾਰ 5 ਦਿਨਾਂ ਤੋਂ ਪੰਜਾਬ ਦੌਰੇ 'ਤੇ ਹਨ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ। ਇਸੇ ਤਰ੍ਹਾਂ ਉੱਤਰਾਖੰਡ ਵੀ ਤਰੱਕੀ ਦੇ ਰਾਹ 'ਤੇ ਹੈ।
125 ਕਿਲੋਮੀਟਰ ਰੇਲਵੇ ਲਾਈਨ ਹੋ ਰਹੀ ਹੈ ਤਿਆਰ
ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਤੋਂ ਕਰਨਾਪ੍ਰਯਾਗ ਤੱਕ ਰੇਲਵੇ ਲਾਈਨ ਦਾ ਕੰਮ ਵੀ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ। ਇੱਥੇ 125 ਕਿਲੋਮੀਟਰ ਰੇਲਵੇ ਲਾਈਨ ਹੈ ਅਤੇ ਸਫ਼ਰ 100 ਕਿਲੋਮੀਟਰ ਤੋਂ ਵੱਧ ਲੰਬੀ ਸੁਰੰਗ ਰਾਹੀਂ ਹੁੰਦਾ ਹੈ। ਰੇਲਵੇ ਲਾਈਨ ਬਣਾਈ ਜਾ ਰਹੀ ਹੈ ਅਤੇ ਇਹ ਭਾਰਤ ਦੀ ਪਹਿਲੀ ਅਜਿਹੀ ਰੇਲਵੇ ਹੋਵੇਗੀ। ਜਦੋਂ ਸ਼੍ਰੋਮਣੀ ਕਮੇਟੀ ਨੇ ਚਾਰ ਧਾਮ ਯਾਤਰਾ ਦੀ ਰਜਿਸਟ੍ਰੇਸ਼ਨ ਕਰਨ ਦਾ ਵਿਰੋਧ ਪ੍ਰਗਟਾਇਆ ਤਾਂ ਕਿਹਾ ਕਿ ਅਸੀਂ ਇਸ 'ਤੇ ਵਿਚਾਰ ਕਰਾਂਗੇ ਅਤੇ ਸੁਝਾਅ ਅਨੁਸਾਰ ਇਸ ਨੂੰ ਸੁਧਾਰਿਆ ਜਾਵੇਗਾ।
ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰਨਾਂ ਨੇ ਪੁਸ਼ਕਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਸ਼ਕਰ ਸਿੰਘ ਧਾਮੀ ਨੂੰ ਸੰਗਤਾਂ ਦੇ ਇਤਰਾਜ਼ਾਂ ਤੋਂ ਜਾਣੂ ਕਰਵਾਇਆ ਤਾਂ ਪ੍ਰਤਾਪ ਸਿੰਘ ਨੇ ਦੱਸਿਆ ਕਿ ਚਾਰ ਧਾਮ ਦੀ ਰਜਿਸਟ੍ਰੇਸ਼ਨ ਦੇ ਨਾਲ-ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਰਜਿਸਟ੍ਰੇਸ਼ਨ ਵੀ ਚੱਲ ਰਹੀ ਹੈ। ਜਿਸ 'ਤੇ ਸੰਗਤ ਵਲੋਂ ਅਲੱਗ ਕਰਨ ਦੀ ਮੰਗ ਕੀਤੀ ਗਈ, ਜਿਸ 'ਤੇ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਉਹ ਇਸ 'ਤੇ ਵਿਚਾਰ ਕਰਨਗੇ |