ਮਕਸੂਦਾਂ ਥਾਣੇ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੁਲਸ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਨੇ ਥਾਣੇ ਦੇ ਨੇੜੇ ਕੂੜੇ ਨੂੰ ਅੱਗ ਲਗਾ ਦਿੱਤੀ ਪਰ ਕੁੱਝ ਹੀ ਦੇਰ ਵਿੱਚ ਉਥੇ ਖੜ੍ਹੇ ਵਾਹਨਾਂ ਨੂੰ ਵੀ ਅੱਗ ਲੱਗ ਗਈ। ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।