ਜਲੰਦਰ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਲ ਫਤਿਹ ਰੈਲੀ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਉਹ ਗੁਰਦਾਸਪੁਰ ਰੈਲੀ ਕਰ ਕੇ ਆਏ ਸਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਬੀਤੇ ਦਿਨੀਂ ਪਟਿਆਲਾ ਤੋਂ ਪੰਜਾਬ ਵਿਚ ਚੋਣ ਰੈਲੀਆਂ ਦੀ ਸ਼ੁਰੂਆਤ ਕੀਤੀ ਸੀ।
ਜਲੰਧਰ ਵਿਚ ਫਤਿਹ ਰੈਲੀ ਕਰਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਟੇਜ ਉਤੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਰਮਜੀਤ ਕੌਰ ਚੌਧਰੀ ਤੇ ਭਾਜਪਾ ਦੀ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।
ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ
ਆਮ ਆਦਮੀ ਪਾਰਟੀ ਸਰਕਾਰ ਉਤੇ ਨਿਸ਼ਾਨਾ ਸਾਧਦਿਆਂ ਪੀ ਐਮ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਦਾ ਆਪਣਾ ਵਾਅਦਾ ਪੰਜਾਬ ਸਰਕਾਰ ਨੇ ਪੂਰਾ ਨਹੀਂ ਕੀਤਾ। ਇਸ ਦੇ ਨਾਲ ਹੀ ਹੋਰ ਗਰੰਟੀਆਂ ਜੋ ਇਨ੍ਹਾਂ ਨੇ ਜਨਤਾ ਨੂੰ ਦਿੱਤੀਆਂ ਪਰ ਉਹ ਪੂਰੀਆਂ ਨਹੀਂ ਹੋ ਸਕੀਆਂ। ਇਸੇ ਤਰ੍ਹਾਂ ਕਾਂਗਰਸ ਉਤੇ ਵਰ੍ਹਦਿਆਂ ਕਿਹਾ ਕਿ ਸਾਡੀ ਸਰਕਾਰ ਸਮੇਂ 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆਏ ਹਨ। ਜਿਥੇ ਕਾਂਗਰਸ ਹੈ ਉਥੇ ਸੱਮਸਿਆਵਾਂ ਹਨ।
ਸੁਸ਼ੀਲ ਰਿੰਕੂ ਦੇ ਹੱਕ 'ਚ ਚੋਣ ਪ੍ਰਚਾਰ
ਇਸ ਮੌਕੇ ਪੀ ਐਮ ਮੋਦੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਨਾਲ ਮੇਰਾ ਪੁਰਾਣਾ ਨਾਤਾ ਹੈ।
ਇੰਡੀ ਗਠਜੋੜ ਵਾਲੇ ਜਨਤਾ ਨੂੰ ਮੂਰਖ ਬਣਾਉਣ ਲਈ ਖੇਡ ਖੇਡ ਰਹੇ ਹਨ : ਪ੍ਰਧਾਨ ਮੰਤਰੀ
ਪੀਐਮ ਨੇ ਕਿਹਾ ਕਿ 2024 ਦੀ ਇਹ ਚੋਣ ਦੇਸ਼ ਨੂੰ ਲੀਡਰਸ਼ਿਪ ਦੇਣ ਦੀ ਚੋਣ ਹੈ। ਅੱਜ ਇੱਕ ਹੋਰ ਭਾਜਪਾ ਅਤੇ ਐਨ.ਡੀ.ਏ. ਹੈ। ਵਿਕਸਤ ਭਾਰਤ ਦਾ ਸਪਸ਼ਟ ਵਿਜਨ ਹੈ। ਇਹ ਸਭ ਤੋਂ ਪਹਿਲਾਂ ਕੌਮ ਦਾ ਸੰਕਲਪ ਹੈ। 10 ਸਾਲਾਂ ਦਾ ਟਰੈਕ ਰਿਕਾਰਡ ਹੈ। ਭ੍ਰਿਸ਼ਟਾਚਾਰ 'ਤੇ ਜ਼ੋਰਦਾਰ ਹਮਲਾ ਹੋਇਆ ਹੈ।
ਦੂਜੇ ਪਾਸੇ ਇੰਡੀ ਗੱਠਜੋੜ ਹੈ। ਅਤਿਅੰਤ ਫਿਰਕੂ ਅਤੇ ਅਤਿ ਜਾਤੀਵਾਦੀ ਹੈ। ਕਾਂਗਰਸ -ਝਾੜੂ ਵਾਲੇ ਲੋਕ, ਇਹ ਇੰਡੀ ਗਠਜੋੜ ਦੇ ਲੋਕ, ਜਨਤਾ ਨੂੰ ਪਤਾ ਨੀ ਕੀ ਸਮਝਦੇ ਹਨ। ਉਹ ਹਰ ਰੋਜ਼ ਜਨਤਾ ਨੂੰ ਮੂਰਖ ਬਣਾਉਣ ਦੀ ਖੇਡ ਖੇਡ ਰਹੇ ਹਨ। ਉਹ ਦਿੱਲੀ ਵਿੱਚ ਦੋਸਤ ਹਨ ਅਤੇ ਪੰਜਾਬ ਵਿੱਚ ਇੱਕ ਦੂਜੇ ਨੂੰ ਗਾਲ੍ਹਾਂ ਕੱਢ ਰਹੇ ਹਨ। ਇਨ੍ਹਾਂ ਦੋਵਾਂ ਦੁਕਾਨਾਂ ਦਾ ਸ਼ਟਰ ਇੱਕੋ ਹੀ ਹੈ। ਜਨਤਾ ਨੂੰ ਇਹ ਪਤਾ ਲੱਗ ਚੁੱਕਾ ਹੈ।