ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੱਕ ਪੁਲਿਸ ਮੁਲਾਜ਼ਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਮੁਲਾਜ਼ਮ ਸਕੂਟੀ ਚਲਾ ਰਿਹਾ ਹੈ, ਪਰ ਇਸ ਦੌਰਾਨ ਉਹ ਕਈ ਵਾਰ ਵਾਹਨਾਂ ਨਾਲ ਟਕਰਾਉਣ ਤੋਂ ਬਚਦਾ ਦਿਖਾਈ ਦੇ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਨਸ਼ੇ ਵਿੱਚ ਹੈ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਐਕਟਿਵਾ ਚਲਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਜਲੰਧਰ ਦੇ ਮਕਸੂਦਾਂ ਇਲਾਕੇ ਦਾ ਹੈ। ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋਣ ਤੋਂ ਵਾਲ-ਵਾਲ ਬਚ ਜਾਂਦਾ ਹੈ। ਜਿਸ ਤੋਂ ਬਾਅਦ ਐਕਟਿਵਾ ਦਾ ਸੰਤੁਲਨ ਵਿਗੜ ਜਾਂਦਾ ਹੈ, ਤੇ ਸਾਹਮਣੇ ਤੋਂ ਆ ਰਹੀ ਐਕਟਿਵਾ ਸਵਾਰ ਨਾਲ ਟਕਰਾਉਣ ਤੋਂ ਬਚ ਜਾਂਦਾ ਹੈ।
ਵਾਇਰਲ ਵੀਡੀਓ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ਵਿੱਚ ਐਕਟਿਵਾ ਚਲਾ ਰਿਹਾ ਸੀ। ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਨੇ ਗਲਤ ਢੰਗ ਨਾਲ ਗੱਡੀ ਚਲਾਉਂਦੇ ਹੋਏ ਵੀ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ । ਹਾਲਾਂਕਿ, ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਕਿਸੇ ਵੀ ਸੀਨੀਅਰ ਅਧਿਕਾਰੀ ਵੱਲੋਂ ਕੋਈ ਸਪੱਸ਼ਟੀਕਰਨ ਨਹੀਂ ਆਇਆ ਹੈ। ਪੁਲਿਸ ਅਧਿਕਾਰੀ ਵਾਇਰਲ ਵੀਡੀਓ ਦੀ ਜਾਂਚ ਕਰ ਰਹੇ ਹਨ।