ਅੰਮ੍ਰਿਤਸਰ 'ਚ ਵਿਜੀਲੈਂਸ ਨੇ ਸਬ-ਇੰਸਪੈਕਟਰ ਕੁਲਵੰਤ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਐਸ ਆਈ ਨੇ ਸ਼ਿਕਾਇਤਕਰਤਾ ਦੇ ਪਿਤਾ ਦੀ ਜ਼ਮਾਨਤ ਕਰਵਾਉਣ ਲਈ ਇਹ ਪੈਸੇ ਮੰਗੇ ਸਨ, ਜਿਸ ਤੋਂ ਬਾਅਦ ਸੂਰਜ ਮਹਿਤਾ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ।
ਇਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ
ਸ਼ਿਕਾਇਤਕਰਤਾ ਸੂਰਜ ਮਹਿਤਾ ਨੇ ਦੱਸਿਆ ਕਿ ਮੁਲਜ਼ਮ ਐਸਆਈ ਨੇ ਇੱਕ ਕੇਸ ਵਿੱਚ ਮਦਦ ਦੇ ਨਾਂ ’ਤੇ 1 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਦੋਸ਼ੀ ਨੂੰ ਫੜਨ ਲਈ ਟਰੈਪ ਲਗਾਇਆ।
ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ
ਇਸ ਤੋਂ ਬਾਅਦ ਵਿਜੀਲੈਂਸ ਨੇ ਸਬ ਇੰਸਪੈਕਟਰ ਕੁਲਵੰਤ ਸਿੰਘ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।