• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਸਿਵਲ ਹਸਪਤਾਲ 'ਚ ਵਿਜੀਲੈਂਸ ਨੇ ਨਿੱਜੀ ਸੁਰੱਖਿਆ ਗਾਰਡ ਕੀਤਾ ਗ੍ਰਿਫਤਾਰ, ਦਸ ਹਜ਼ਾਰ ਰੁਪਏ ਦੀ ਮੰਗ ਰਿਹਾ ਸੀ ਰਿਸ਼ਵਤ

विजिलेंस ने जालंधर सिविल अस्पताल में रिश्वत मांगने वाले सिक्योरिटी गार्ड को किया अरेस्ट,
1/16/2025 5:39:57 PM Raj     Jalandhar Civil Hospital, Vigilance, arrested, security guard, demanding bribe,     ਜਲੰਧਰ ਸਿਵਲ ਹਸਪਤਾਲ 'ਚ ਵਿਜੀਲੈਂਸ ਨੇ ਨਿੱਜੀ ਸੁਰੱਖਿਆ ਗਾਰਡ ਕੀਤਾ ਗ੍ਰਿਫਤਾਰ, ਦਸ ਹਜ਼ਾਰ ਰੁਪਏ ਦੀ ਮੰਗ ਰਿਹਾ ਸੀ ਰਿਸ਼ਵਤ   विजिलेंस ने जालंधर सिविल अस्पताल में रिश्वत मांगने वाले सिक्योरिटी गार्ड को किया अरेस्ट,

ਜਲੰਧਰ ਦੇ ਸਿਵਲ ਹਸਪਤਾਲ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਦੋਸ਼ ਵਿਚ ਇਕ ਸੁਰੱਖਿਆ ਗਾਰਡ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਂ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਲਈ ਕੀਤੀ ਰਿਸ਼ਵਤ ਦੀ ਮੰਗ

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਰਿਸ਼ਤੇਦਾਰ ਲਈ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਲਈ ਸਿਵਲ ਸਰਜਨ ਜਲੰਧਰ ਦੇ ਦਫ਼ਤਰ ਵਿੱਚ ਇੱਕ ਆਰਥੋਪੀਡਿਕਸ ਮਾਹਰ ਕੋਲ ਪਹੁੰਚ ਕੀਤੀ ਸੀ ਪਰ ਈ-ਟਰਾਈਸਾਈਕਲ ਖਰੀਦਣ ਲਈ ਉਹ ਲੋੜੀਂਦੀ ਅਪੰਗਤਾ ਫੀਸਦ ਪ੍ਰਾਪਤ ਨਹੀਂ ਸੀ ਕਰ ਸਕੀ।

ਸ਼ਿਕਾਇਤਕਰਤਾ ਨੇ ਆਖੀ ਇਹ ਗੱਲ

ਇਸ ਤੋਂ ਬਾਅਦ ਸਬੰਧਤ ਡਾਕਟਰ ਵੱਲੋਂ ਆਪਣੇ ਦਫ਼ਤਰ ਦੇ ਬਾਹਰ ਤਾਇਨਾਤ ਕੀਤੇ ਉਕਤ ਸੁਰੱਖਿਆ ਗਾਰਡ ਨੇ ਅਪੰਗਤਾ ਸਰਟੀਫਿਕੇਟ ਦੀ ਫ਼ੀਸਦ ਵਧਾਉਣ ਬਦਲੇ 10000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਆਪਣੇ ਫ਼ੋਨ ’ਤੇ ਰਿਕਾਰਡ ਕਰ ਲਈ ਸੀ, ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਦੌਰਾਨ ਇਹ ਸਹੀ –ਵ-ਦਰੁਸਤ ਪਾਏ ਗਏ ਹਨ ਕਿਉਂਕਿ ਇਨ੍ਹਾਂ ਨੂੰ ਮੌਖਿਕ ਸਬੂਤਾਂ ਦੇ ਨਾਲ-ਨਾਲ ਗੱਲਬਾਤ ਦੀ ਰਿਕਾਰਡਿੰਗ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਤਸਦੀਕ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਨਰਿੰਦਰ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ। ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

'Jalandhar Civil Hospital','Vigilance','arrested','security guard','demanding bribe',''

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY