ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਡੇਰਾਬੱਸੀ ਸਥਿਤ ਪਟਵਾਰਖਾਨੇ 'ਤੇ ਛਾਪਾ ਮਾਰਿਆ, ਦੱਸਿਆ ਜਾ ਰਿਹਾ ਹੈ ਕਿ ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਬਦਲੇ ਡੇਢ ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਦੋਸ਼ੀ ਦੀ ਵੀਡੀਓ ਰਿਕਾਰਡ ਕਰ ਕੇ ਵਿਜੀਲੈਂਸ ਨੂੰ ਸੌਂਪ ਦਿੱਤੀ। ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਪਟਵਾਰੀ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ।
ਵੀਡੀਓ ਬਣਾ ਕੇ ਵਿਜੀਲੈਂਸ ਨੂੰ ਸੌਂਪੀ
ਦਰਅਸਲ ਗਿਆਨ ਚੰਦ ਵਾਸੀ ਡੇਰਾਬੱਸੀ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਦਾ ਇੰਤਕਾਲ ਕਰਵਾਉਣ ਲਈ ਆਇਆ ਸੀ। ਪਟਵਾਰੀ ਨੇ ਕੰਮ ਕਰਵਾਉਣ ਲਈ ਡੇਢ ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਮੁਲਜ਼ਮ ਦੀ ਵੀਡੀਓ ਰਿਕਾਰਡ ਕਰ ਕੇ ਵਿਜੀਲੈਂਸ ਨੂੰ ਸੌਂਪ ਦਿੱਤੀ।
ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਵਿਜੀਲੈਂਸ ਨੇ ਪਟਵਾਰ ਖਾਨੇ 'ਤੇ ਛਾਪਾ ਮਾਰ ਕੇ ਪਟਵਾਰੀ ਤਜਿੰਦਰ ਸਿੰਘ ਭੱਟੀ ਅਤੇ ਉਸ ਦੇ ਸਾਥੀ ਸੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਰਿਸ਼ਵਤ ਲੈਣ ਵਾਲਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਵਾਲਿਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।