ਜਲੰਧਰ ਦੇ ਮੇਅਰ ਦਾ ਐਲਾਨ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਵਨੀਤ ਧੀਰ ਨੂੰ ਜਲੰਧਰ ਦਾ ਮੇਅਰ ਬਣਾਇਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਦਾ ਅਹੁਦਾ ਦਿੱਤਾ ਗਿਆ ਹੈ।
CM ਮਾਨ ਨੇ ਦਿੱਤੀਆਂ ਸ਼ੁਭਕਾਮਨਾਵਾਂ
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨਵੀਂ ਜ਼ਿੰਮੇਵਾਰੀ ਮਿਲਣ ਉਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।
ਪਟਿਆਲਾ ਨੂੰ ਵੀ ਮਿਲ ਚੁੱਕਾ ਮੇਅਰ
ਦੱਸ ਦੇਈਏ ਕਿ ਬੀਤੇ ਦਿਨ ਪਟਿਆਲਾ ਵਿੱਚ ਵੀ ਮੇਅਰ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਸੀ। ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੇ ਕੁੰਦਨ ਗੋਗੀਆ ਨੂੰ ਸ਼ਾਹੀ ਸ਼ਹਿਰ ਦਾ ਮੇਅਰ ਬਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਨੂੰ ਬਣਾਇਆ ਗਿਆ ਹੈ।