ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ 'ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਚੋਣ ਕਮਿਸ਼ਨ ਮੁਤਾਬਕ ਸੱਤਵੇਂ ਪੜਾਅ ਦੀਆਂ ਚੋਣਾਂ ਵਿੱਚ 904 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚੋਂ 809 ਪੁਰਸ਼ ਅਤੇ 95 ਮਹਿਲਾ ਉਮੀਦਵਾਰ ਹਨ।
ਸਾਬਕਾ ਭਾਰਤੀ ਕ੍ਰਿਕਟਰ ਅਤੇ 'ਆਪ' ਨੇਤਾ ਹਰਭਜਨ ਸਿੰਘ ਨੇ ਸੱਤਵੇਂ ਪੜਾਅ 'ਚ ਪੰਜਾਬ ਦੇ ਜਲੰਧਰ 'ਚ ਇਕ ਪੋਲਿੰਗ ਬੂਥ 'ਤੇ ਵੋਟ ਪਾਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਵੱਧ ਤੋਂ ਵੱਧ ਲੋਕ ਆਉਣ ਅਤੇ ਵੋਟ ਪਾਉਣ। ਮੈਂ ਜਲੰਧਰ ਵਿਚ ਵੱਧ ਤੋਂ ਵੱਧ ਪੋਲਿੰਗ ਚਾਹੁੰਦਾ ਹਾਂ। ਪੋਲਿੰਗ ਹਰ ਥਾਂ ਹੋਣੀ ਚਾਹੀਦੀ ਹੈ ਕਿਉਂਕਿ ਇਹ ਸਾਡੇ ਲਈ ਅਜਿਹੀ ਸਰਕਾਰ ਚੁਣਨ ਦਾ ਮੌਕਾ ਹੈ ਜੋ ਲੋਕਾਂ ਲਈ ਕੰਮ ਕਰ ਸਕੇ।