ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਰਾਊਕੇ ਨੂੰ ਛੇ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਕੁਲਵੰਤ ਸਿੰਘ ਰਾਊਕੇ ਦੇ ਚਾਚੇ ਦਾ ਦਿਹਾਂਤ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਪੈਰੋਲ ਮਿਲੀ ਹੈ। ਉਹ ਮੋਗਾ ਸਥਿਤ ਆਪਣੇ ਪਿੰਡ ਜਾਵੇਗਾ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸ ਵਿੱਚ ਪਹਿਲੀ ਵਾਰ ਕਿਸੇ ਵਿਅਕਤੀ ਨੂੰ ਪੈਰੋਲ ਮਿਲੀ ਹੈ। ਵਰਣਨਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਵਾਰਿਸ ਪੰਜਾਬ ਦੇ 9 ਹੋਰ ਮੈਂਬਰਾਂ ਨੂੰ ਅਜਨਾਲਾ ਥਾਣੇ ਵਿਚ ਹਿੰਸਾ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 2023 ਤੋਂ ਡਿਬਰੂਗੜ੍ਹ ਜੇਲ ਵਿਚ ਬੰਦ ਹਨ।