1 ਮਾਰਚ ਤੋਂ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਪੱਛਮੀ ਹਿਮਾਲਿਆ ਖੇਤਰ ਵਿੱਚ ਸਰਗਰਮ ਹੋ ਰਿਹਾ ਹੈ। ਇਸ ਨਾਲ ਠੰਡ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 1 ਮਾਰਚ ਤੋਂ 3 ਮਾਰਚ ਤੱਕ ਸੂਬੇ 'ਚ ਕਈ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ 'ਤੇ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਲੁਧਿਆਣਾ ਜ਼ਿਲ੍ਹਾ ਸਭ ਤੋਂ ਗਰਮ
ਮੌਸਮ 'ਚ ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 3 ਡਿਗਰੀ ਦਾ ਫਰਕ ਰਿਹਾ ਹੈ। ਇਸ ਨਾਲ ਸੂਬੇ 'ਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।
ਲੁਧਿਆਣਾ ਵਿੱਚ ਤਾਪਮਾਨ 23.4 ਡਿਗਰੀ, ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 20.0 ਡਿਗਰੀ, ਅੰਮ੍ਰਿਤਸਰ 'ਚ 22.6 ਡਿਗਰੀ, ਪਟਿਆਲਾ 'ਚ 20.8 ਡਿਗਰੀ, ਪਠਾਨਕੋਟ 'ਚ 23.3 ਡਿਗਰੀ, ਬਠਿੰਡਾ 'ਚ 22.4 ਡਿਗਰੀ, ਐੱਸ.ਬੀ.ਐੱਸ.ਨਗਰ 'ਚ 21.2 ਡਿਗਰੀ, ਬਰਨਾਲਾ 'ਚ 20.06 ਡਿਗਰੀ, ਫਰੀਦਕੋਟ 'ਚ 22.9 ਡਿਗਰੀ, ਫਰੀਦਕੋਟ 'ਚ 01 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਹਿਮਾਚਲ ਵਿੱਚ ਬਰਫਬਾਰੀ ਨੂੰ ਲੈ ਕੇ ਅਲਰਟ
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਕਈ ਸੜਕਾਂ ਜਾਮ ਹੋ ਗਈਆਂ ਹਨ। ਮੌਸਮ ਵਿਭਾਗ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਨਾਲ ਹੀ ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, IMD ਨੇ 1 ਮਾਰਚ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਅਤੇ 2 ਮਾਰਚ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ/ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-NCR 'ਚ ਕਿਹੋ ਜਿਹਾ ਰਹੇਗਾ ਮੌਸਮ?
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿੱਲੀ-ਐਨਸੀਆਰ ਦਾ ਮੌਸਮ ਸਾਫ਼ ਰਹੇਗਾ। ਨਾਲ ਹੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 1 ਅਤੇ 2 ਮਾਰਚ ਨੂੰ ਦਿੱਲੀ-ਐਨਸੀਆਰ ਖੇਤਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਯੂਪੀ-ਬਿਹਾਰ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਨੇ ਅੱਜ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਬਿਹਾਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਪਟਨਾ, ਰੋਹਤਾਸ, ਭਭੁਆ, ਕੈਮੂਰ ਔਰੰਗਾਬਾਦ, ਅਰਵਲ ਜ਼ਿਲ੍ਹਿਆਂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।