ਪੰਜਾਬ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ, ਤੇਜ਼ ਹਵਾਵਾਂ ਨਾਲ ਪਵੇਗਾ ਤੇਜ਼ ਮੀਂਹ, 15 ਜ਼ਿਲ੍ਹਿਆਂ ਲਈ ਅਲਰਟ
ਮੌਸਮ ਵਿਭਾਗ ਨੇ ਬੁੱਧਵਾਰ 13 ਮਾਰਚ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਗਰਜ ਦੇ ਨਾਲ ਮੀਂਹ ਪਵੇਗਾ। ਵੈਸਟਰਨ ਡਿਸਟਰਬੈਂਸ ਕਾਰਨ ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ ਅਤੇ ਕਈ ਇਲਾਕਿਆਂ 'ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਵੀ ਸੰਭਾਵਨਾ ਹੈ।
15 ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਲਈ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਸੋਮਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਸ ਸਮੇਂ ਇਹ ਆਮ ਦੇ ਨੇੜੇ ਹੈ। ਮੋਗਾ 9.3 ਡਿਗਰੀ ਨਾਲ ਸਭ ਤੋਂ ਠੰਡਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਰਿਹਾ, ਜੋ ਆਮ ਨਾਲੋਂ 0.9 ਡਿਗਰੀ ਘੱਟ ਸੀ। ਅੰਮ੍ਰਿਤਸਰ ਵਿੱਚ ਪਾਰਾ 13.0 ਡਿਗਰੀ, ਲੁਧਿਆਣਾ ਵਿੱਚ 13.0 ਡਿਗਰੀ, ਪਟਿਆਲਾ ਵਿੱਚ 12.9 ਡਿਗਰੀ, ਪਠਾਨਕੋਟ ਵਿੱਚ 14.3 ਡਿਗਰੀ, ਫਰੀਦਕੋਟ ਵਿੱਚ 11.0 ਡਿਗਰੀ ਅਤੇ ਜਲੰਧਰ ਵਿੱਚ 10.8 ਡਿਗਰੀ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਵੀ ਆਮ ਦੇ ਨੇੜੇ ਹੈ। ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ ਰਿਹਾ। ਅੰਮ੍ਰਿਤਸਰ ਵਿੱਚ 26.6 ਡਿਗਰੀ, ਲੁਧਿਆਣਾ ਵਿੱਚ 26.8 ਡਿਗਰੀ, ਪਟਿਆਲਾ ਵਿੱਚ 27.6 ਡਿਗਰੀ, ਬਠਿੰਡਾ ਵਿੱਚ 27.2 ਡਿਗਰੀ, ਫਰੀਦਕੋਟ ਵਿੱਚ 26.5 ਡਿਗਰੀ ਅਤੇ ਜਲੰਧਰ ਵਿੱਚ 25.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
'Punjab Weather','Western Disturbance','snowfall in himachal','rain alert in punjab'